ਇੰਡੀਆ ਨਿਊਜ਼, Punjab News (Sidhu Musewala Murder Forensic Report) : ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਫੋਰੈਂਸਿਕ ਰਿਪੋਰਟ ਆ ਗਈ ਹੈ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਕਤਲ ਦੇ ਦੋਸ਼ੀ ਸ਼ਾਰਪ ਸ਼ੂਟਰ ਏਕੇ 47 ਅਤੇ ਹੋਰ ਹਥਿਆਰਾਂ ਨਾਲ ਲੈਸ ਸਨ। ਸ਼ਾਰਪ ਸ਼ੂਟਰਾਂ ਨੇ ਸਿੱਧੂ ਮੂਸੇਵਾਲਾ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਨਾਲ ਮੂਸੇਵਾਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੂਸੇਵਾਲਾ ਨੂੰ ਸੱਤ ਗੋਲੀਆਂ ਲੱਗੀਆਂ
ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਨੂੰ ਸਿੱਧੀਆਂ ਸੱਤ ਗੋਲੀਆਂ ਲੱਗੀਆਂ ਹਨ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਮਲੇ ਦੌਰਾਨ ਥਾਰ ਨੂੰ 25 ਗੋਲੀਆਂ ਲੱਗੀਆਂ ਸਨ। ਇਸ ਤੋਂ ਇਲਾਵਾ ਕੁਝ ਗੋਲੀਆਂ ਖੱਬੇ-ਸੱਜੇ ਵੀ ਚਲੀਆਂ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਿੱਧੂ ਦੀ ਮੌਤ ਫੇਫੜਿਆਂ ਅਤੇ ਜਿਗਰ ਵਿੱਚ ਗੋਲੀ ਲੱਗਣ ਕਾਰਨ ਹੋਈ ਹੈ।
ਪੁਲਸ ਹਥਿਆਰ ਬਰਾਮਦ ਨਹੀਂ ਕਰ ਸਕੀ
ਇਹ ਗੱਲ ਸਾਮਣੇ ਆਈ ਸੀ ਕਿ ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਹੀ ਸ਼ਾਰਪ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ। ਵਾਰਦਾਤ ਤੋਂ ਬਾਅਦ ਕੋਈ ਅਣਪਛਾਤਾ ਵਿਅਕਤੀ ਸ਼ਾਰਪ ਸ਼ੂਟਰਾਂ ਕੋਲੋਂ ਹਥਿਆਰ ਲੈ ਗਿਆ। ਦੂਜੇ ਪਾਸੇ ਇਸ ਮਾਮਲੇ ਵਿੱਚ ਤਿੰਨ ਸ਼ਾਰਪ ਸ਼ੂਟਰਾਂ ਦੇ ਨਾਲ-ਨਾਲ ਹੋਰ ਵੀ ਕਈ ਮੁਲਜ਼ਮ ਫੜੇ ਗਏ ਹਨ ਪਰ ਪੁਲਸ ਅਜੇ ਤੱਕ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਨਹੀਂ ਕਰ ਸਕੀ ਹੈ।
ਮਾਮਲੇ ‘ਚ ਪੰਜਾਬ ਪੁਲਸ ਦੇ ਹੱਥ ਖਾਲੀ ਹਨ
ਜੇਕਰ ਦੇਖਿਆ ਜਾਵੇ ਤਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸਾਰੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਪੰਜਾਬ ਪੁਲਸ ਦੇ ਹੱਥ ਖਾਲੀ ਹਨ। ਇਸ ਮਾਮਲੇ ਵਿੱਚ ਜਿਨ੍ਹਾਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨੋਂ ਪੰਜਾਬ ਤੋਂ ਬਾਹਰ ਦੇ ਹਨ। ਇਸ ਮਾਮਲੇ ਵਿੱਚ ਪੁਲਸ ਪੰਜਾਬ ਦੇ ਸ਼ਾਰਪ ਸ਼ੂਟਰਾਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ
ਸਾਡੇ ਨਾਲ ਜੁੜੋ : Twitter Facebook youtube