Sidhu’s trouble may increase
ਇੰਡੀਆ ਨਿਊਜ਼, ਚੰਡੀਗੜ੍ਹ :
Sidhu’s trouble may increase ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚੱਲ ਰਹੇ 34 ਸਾਲ ਪੁਰਾਣੇ ਰੋਡਰੇਜ ਕੇਸ ਦੀ ਅੱਜ ਸੁਪ੍ਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਧਿਆਨਯੋਗ ਹੈ ਕਿ 1988 ਵਿੱਚ ਨਵਜੋਤ ਸਿੰਘ ਸਿੱਧੂ ਦਾ ਝਗੜਾ ਹੋ ਗਿਆ ਸੀ। ਸਿੱਧੂ ਤੇ ਆਰੋਪ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨਾਲ ਕੁੱਟਮਾਰ ਕੀਤੀ ਸੀ।
ਜਿਸ ਵਿੱਚ ਉਸ ਦੀ ਮੌਤ ਹੋ ਗਈ। ਇਹ ਕੇਸ ਲੰਮੇ ਸਮੇਂ ਤੱਕ ਕੋਰਟ ਵਿੱਚ ਚੱਲਿਆ ਜਿਸ ਤੋਂ ਬਾਅਦ ਸਿੱਧੂ ਨੂੰ ਸਜਾ ਹੋਈ। ਹੁਣ ਸਿੱਧੂ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਪੁਨਰਵਿਚਾਰ ਯਾਚਿਕਾ ਪਾਈ ਹੋਈ ਹੈ। ਜਾਣਕਾਰੀ ਦੇ ਅਨੁਸਾਰ ਸਿੱਧੂ ਨੇ ਹਲਫਨਾਮਾ ਦਿੰਦੇ ਹੋਏ ਅਪੀਲ ਕੀਤੀ ਹੈ ਕਿ ਉਸ ਨੂੰ ਸਜਾ ਨਾ ਦਿੱਤੀ ਜਾਏ। ਉਸ ਨੇ ਸਮਾਜ ਭਲਾਈ ਦੇ ਬਹੁਤ ਕੰਮ ਕੀਤੇ ਹਨ।
ਇਹ ਹੈ ਮਾਮਲਾ Sidhu’s trouble may increase
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਕਾਰ ‘ਤੇ ਜਾਂਦੇ ਸਮੇਂ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ। ਕੋਰਟ ਵਿੱਚ ਸੁਣਵਾਈ ਦੇ ਦੌਰਾਨ ਨਿਚਲੀ ਅਦਾਲਤ ਨੇ ਸਿੱਧੂ ਨੂੰ ਰਿਹਾ ਕਰ ਦਿੱਤਾ। ਇਸ ਤੋਂ ਬਾਅਦ ਪੀੜਤ ਪਰਿਵਾਰ ਹਾਈਕੋਰਟ ਪੁੱਜਾ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਤਿੰਨ ਸਾਲ ਦੀ ਸਜਾ ਸੁਣਾਈ ਸੀ।
ਇਹ ਵੀ ਪੜ੍ਹੋ : Bhagwant Mann Target Congress on Drug issue ਭਗਵੰਤ ਮਾਨ ਨੇ ਕਾਂਗਰਸ ਸਰਕਾਰ ‘ਤੇ ਚੁੱਕੇ ਸਵਾਲ
ਇਹ ਵੀ ਪੜ੍ਹੋ : Parkash Singh Badal Appeared In Hoshiarpur Court ਅਕਾਲੀ ਦਲ ਦੀ ਸਿਆਸੀ ਮਾਨਤਾ ਰੱਦ ਕਰਨ ਦੀ ਮੰਗ