ਦਿਨੇਸ਼ ਮੌਦਗਿਲ, Ludhiana News (Simarjit Singh Bains surrendered in court) : ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਜਿਨ੍ਹਾਂ ਨੂੰ ਬਲਾਤਕਾਰ ਦੇ ਕੇਸ ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਉਸ ਨੇ ਸਵੇਰੇ ਕਰੀਬ 10 ਵਜੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਸ ਦੇ ਭਰਾ ਅਤੇ ਪੀਏ ਨੂੰ ਵੀ ਪੁਲਸ ਗ੍ਰਿਫਤਾਰ ਕਰ ਚੁੱਕੀ ਹੈ। ਸਿਮਰਜੀਤ ਬੈਂਸ ਦੇ ਭਰਾ ਨੂੰ ਕੁਝ ਦਿਨ ਪਹਿਲਾਂ ਹੀ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਹੈ।
12 ਅਪ੍ਰੈਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ
ਸਿਮਰਜੀਤ ਬੈਂਸ ਨੂੰ 12 ਅਪ੍ਰੈਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀl ਪਰ ਅੱਜ ਉਸ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਪੁਲਿਸ ਰਿਮਾਂਡ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਧਿਆਨਦੇਣ ਯੋਗ ਹੈ ਕਿ ਬੈਂਸ ਦੀਆਂ ਦੋ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀਆਂ ਹਨ। ਸਿਮਰਜੀਤ ਬੈਂਸ ਨੇ ਇਸ ਤੋਂ ਪਹਿਲਾਂ ਫੇਸਬੁੱਕ ‘ਤੇ ਇਕ ਪੋਸਟ ਪਾਈ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਸਾਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ।
ਇਹ ਵੀ ਪੜੋ : ਅੰਮ੍ਰਿਤਸਰ ਪੁਲਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੇ ਲਿਆ ਲਾਰੇਂਸ ਦਾ ਰਿਮਾਂਡ
ਇਹ ਵੀ ਪੜੋ : ਜੇਲ੍ਹਾਂ ਵਿੱਚ ਡਰੱਗ ਸਕ੍ਰੀਨਿੰਗ ਮੁਹਿੰਮ ਕੀਤੀ ਸ਼ੁਰੂ
ਸਾਡੇ ਨਾਲ ਜੁੜੋ : Twitter Facebook youtube