ਇੰਡੀਆ ਨਿਊਜ਼, ਲੁਧਿਆਣਾ (Simerjit Bains remanded for three days): ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਤਿੰਨ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ ਹੈ। ਬੈਂਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨ ਦਿਨਾਂ ‘ਚ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਬੈਂਸ ਇਨ੍ਹਾਂ ਚਿਰ ਕਿਥੇ ਅਤੇ ਕਿਸ ਦੇ ਕੋਲ ਰਿਹਾ।
ਮੰਨਿਆ ਜਾ ਰਿਹਾ ਹੈ ਕਿ ਪੁਲਿਸ ਬੈਂਸ ਨੂੰ ਪਨਾਹ ਦੇਣ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸੇਗੀ। ਬੈਂਸ ਦੇ ਨਾਲ ਹੀ ਮਾਮਲੇ ਦੇ ਹੋਰ ਮੁਲਜ਼ਮ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ਼ ਭਾਬੀ ਨੂੰ ਵੀ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਮੁਲਜ਼ਮਾਂ ਦੇ ਪਾਸਪੋਰਟ ਜ਼ਬਤ
ਪੁਲਿਸ ਨੇ ਇਸ ਮਾਮਲੇ ਵਿੱਚ ਬੈਂਸ ਸਮੇਤ ਹੋਰ ਮੁਲਜ਼ਮਾਂ ਦੇ ਪਾਸਪੋਰਟ ਜ਼ਬਤ ਕਰ ਲਏ ਹਨ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਭਗੌੜੇ ਸਮੇਂ ਦੌਰਾਨ ਵਿਦੇਸ਼ ਭੱਜ ਗਿਆ ਸੀ ਜਾਂ ਨਹੀਂ।
ਬੈਂਸ ਨੇ ਸੋਮਵਾਰ ਸਵੇਰੇ ਕੀਤਾ ਸੀ ਸਰੈਂਡਰ
ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਜਿਨ੍ਹਾਂ ਨੂੰ ਬਲਾਤਕਾਰ ਦੇ ਕੇਸ ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਉਸ ਨੇ ਸਵੇਰੇ ਕਰੀਬ 10 ਵਜੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਸ ਦੇ ਭਰਾ ਅਤੇ ਪੀਏ ਨੂੰ ਵੀ ਪੁਲਸ ਗ੍ਰਿਫਤਾਰ ਕਰ ਚੁੱਕੀ ਹੈ। ਸਿਮਰਜੀਤ ਬੈਂਸ ਦੇ ਭਰਾ ਨੂੰ ਕੁਝ ਦਿਨ ਪਹਿਲਾਂ ਹੀ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਹੈ।
12 ਅਪ੍ਰੈਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ
ਸਿਮਰਜੀਤ ਬੈਂਸ ਨੂੰ 12 ਅਪ੍ਰੈਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀl ਪਰ ਅੱਜ ਉਸ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਪੁਲਿਸ ਰਿਮਾਂਡ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਧਿਆਨਦੇਣ ਯੋਗ ਹੈ ਕਿ ਬੈਂਸ ਦੀਆਂ ਦੋ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀਆਂ ਹਨ। ਸਿਮਰਜੀਤ ਬੈਂਸ ਨੇ ਇਸ ਤੋਂ ਪਹਿਲਾਂ ਫੇਸਬੁੱਕ ‘ਤੇ ਇਕ ਪੋਸਟ ਪਾਈ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਸਾਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ।
ਇਹ ਵੀ ਪੜੋ : ਅੰਮ੍ਰਿਤਸਰ ਪੁਲਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੇ ਲਿਆ ਲਾਰੇਂਸ ਦਾ ਰਿਮਾਂਡ
ਇਹ ਵੀ ਪੜੋ : ਜੇਲ੍ਹਾਂ ਵਿੱਚ ਡਰੱਗ ਸਕ੍ਰੀਨਿੰਗ ਮੁਹਿੰਮ ਕੀਤੀ ਸ਼ੁਰੂ
ਸਾਡੇ ਨਾਲ ਜੁੜੋ : Twitter Facebook youtube