ਗਾਇਕ ਕਰਨ ਔਜਲਾ ਦੇ ਮੈਨੇਜਰ ਸਮੇਤ 8 ਗ੍ਰਿਫਤਾਰ

0
127
Singer Karan Aujla Arrest

Singer Karan Aujla Arrest : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੇ ਭਰਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਹਰਕਤ ਵਿੱਚ ਹੈ। AGTF ਨੇ ਗਾਇਕ ਕਰਨ ਔਜਲਾ ਦੀ ਮੈਨੇਜਰ ਸ਼ਾਰਪੀ ਘੁੰਮਣ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਮੁਹਾਲੀ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ 16 ਅਪ੍ਰੈਲ ਨੂੰ ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਦਾ ਅਮਰੀਕਾ ‘ਚ ਵਿਆਹ ‘ਚ ਗਾਉਂਦੇ ਹੋਏ ਵੀਡੀਓ ਵਾਇਰਲ ਹੋਇਆ ਸੀ। ਇਸ ਵੀਡੀਓ ‘ਚ ਲਾਰੇਂਸ ਦੇ ਭਰਾ ਅਨਮੋਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਹੈਰਾਨੀ ਵਾਲੀ ਗੱਲ ਇਹ ਸੀ ਕਿ ਵਿਦੇਸ਼ ਮੰਤਰਾਲੇ ਨੇ ਸਤੰਬਰ 2022 ‘ਚ ਬਿਆਨ ਜਾਰੀ ਕੀਤਾ ਸੀ ਕਿ ਅਨਮੋਲ ਨੂੰ ਕੀਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ ਪਰ ਅਪ੍ਰੈਲ ‘ਚ ਉਸ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਦੇਸ਼ ਮੰਤਰਾਲੇ ਨੂੰ ਵੀ ਇਸ ਬਾਰੇ ਸਪੱਸ਼ਟੀਕਰਨ ਦੇਣਾ ਪਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਰਪੀ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਾਰਪੀ ਗਾਇਕ ਕਰਨ ਔਜਲਾ ਲਈ ਖਾਸ ਹੈ। ਕਰਨ ਔਜਲਾ ਦੇ ਨਾਲ ਨਜ਼ਰ ਆਉਣ ਤੋਂ ਇਲਾਵਾ ਉਸ ਦਾ ਨਾਂ ਕਬੱਡੀ ਦੇ ਸਮਾਗਮ ਕਰਵਾਉਣ ਵਿਚ ਵੀ ਆਉਂਦਾ ਹੈ। ਫਿਲਹਾਲ AGTF ਉਸ ਤੋਂ ਅਨਮੋਲ ਬਾਰੇ ਪੁੱਛਗਿੱਛ ਕਰਨਾ ਚਾਹੁੰਦੀ ਹੈ।

Also Read : CM Maan in Moga : ਮੋਗਾ ‘ਚ ਸ਼ਹੀਦ ਦੇ ਘਰ ਪਹੁੰਚੇ CM ਮਾਨ, ਦੁੱਖ ਦਾ ਪ੍ਰਗਟਾਵਾ, ਇਕ ਕਰੋੜ ਦਾ ਚੈੱਕ ਸੌਂਪਿਆ

Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

Also Read : ਡੀਜੀਪੀ ਨੇ ਜਲੰਧਰ ਉਪ ਚੋਣ ਨੂੰ ਲੈ ਕੇ ਸੁਰੱਖਿਆ ਸਖ਼ਤ ਕਰਨ ਦੇ ਦਿੱਤੇ ਨਿਰਦੇਸ਼

Connect With Us : Twitter Facebook

SHARE