ਕਿਸਾਨਾਂ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ Slogan Raised Against Officials

0
221
Slogan Raised Against Officials
Slogan Raised Against Officials

ਕਿਸਾਨਾਂ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ 

ਨਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਕਿਸਾਨ ਖ਼ਿਲਾਫ਼ ਕੀਤਾ ਗਿਆ ਕੇਸ ਦਰਜ  

ਪੀੜਤ ਕਿਸਾਨ ਦੇ ਹੱਕ ‘ਚ ਨਿਤਰੇ ਬੀਕੇਯੂ ਤੇ ਅਕਾਲੀ ਆਗੂ

ਕੁਲਦੀਪ ਸਿੰਘ 
ਇੰਡੀਆ ਨਿਊਜ਼ (ਮੋਹਾਲੀ)
ਪਿੰਡ ਹੁਲਕਾ ਦੇ ਕਿਸਾਨ ਖ਼ਿਲਾਫ਼ ਥਾਣਾ ਬਨੂੜ ਵਿੱਚ ਦਰਜ ਨਾਜਾਇਜ਼ ਮਾਈਨਿੰਗ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੀੜਤ ਕਿਸਾਨ ਦੇ ਹੱਕ ਵਿੱਚ ਮੋਰਚਾ ਸੰਭਾਲ ਲਿਆ ਹੈ। ਕਿਸਾਨ ਦੇ ਹੱਕ ਵਿੱਚ ਆਏ ਆਗੂਆਂ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਹ ਦਾ ਪ੍ਰਗਟਾਵਾ ਕੀਤਾ।
Slogan Raised Against Officials
ਬੀਕੇਯੂ ਅਤੇ ਅਕਾਲੀ ਦਲ ਦੇ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨ ਨਾਲ ਕੋਈ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਲੋੜ ਪਈ ਤਾਂ ਅਸੀਂ ਪ੍ਰਸ਼ਾਸਨ ਖਿਲਾਫ ਧਰਨਾ ਦੇਣ ਤੋਂ ਵੀ ਗੁਰੇਜ਼ ਨਹੀਂ ਕਰਾਂਗੇ।
ਆਗੂਆਂ ਨੇ ਕਿਹਾ ਕਿ ਰੰਜਸ਼ਬਾਜ਼ੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਪੀੜਤ ਕਿਸਾਨ ਨੇ ਦੱਸਿਆ ਕਿ ਉਸ ਨੇ ਪਿੰਡ ਦੇ ਹੀ ਕੁਝ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਵਾਇਆ ਸੀ। ਉਸ ਨੂੰ ਗ਼ਲਤ ਫਸਾਇਆ ਗਿਆ ਹੈ। Slogan Raised Against Officials

ਕੀ ਹੈ ਮਾਮਲਾ 

Slogan Raised Against Officials

ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਮਿਲੀ ਸੀ ਕਿ ਬਨੂੜ ਖੇਤਰ ਦੇ ਪਿੰਡ ਹੁਲਕਾ ਵਿੱਚ ਸ਼ਾਮਲਾਟ ਜ਼ਮੀਨ ’ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।
ਮੁਹਾਲੀ ਨਾਲ ਸਬੰਧਤ ਮਾਈਨਿੰਗ ਵਿਭਾਗ ਦੇ ਜੇਈ ਦੀ ਸ਼ਿਕਾਇਤ ’ਤੇ ਥਾਣਾ ਬਨੂੜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਤਾਰਾ ਸਿੰਘ ਨੇ ਸ਼ਾਮਲਾਟ ਜ਼ਮੀਨ ਤੋਂ ਉੱਚੇ ਪੱਧਰ ’ਤੇ ਮਿੱਟੀ ਦੀ ਖੁਦਾਈ ਕੀਤੀ। Slogan Raised Against Officials

ਹਰੀ ਭਰੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਹੁੰਦੀ ਦਿਖਾਈ 

Slogan Raised Against Officials

ਅਕਾਲੀ ਆਗੂ ਜਸਵੰਤ ਸਿੰਘ ਹੁਲਕਾ ਨੇ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਸ਼ਾਮਲਾਤ ਜ਼ਮੀਨ ’ਤੇ ਜਿੱਥੇ ਮਾਈਨਿੰਗ ਹੋਈ ਹੈ, ਉਸ ’ਤੇ ਕਣਕ ਦੀ ਹਰੀ ਭਰੀ ਫ਼ਸਲ ਹੈ। ਮਾਈਨਿੰਗ ਦਾ ਕੋਈ ਸੁਰਾਗ ਵੀ ਨਹੀਂ ਹੈ। ਅਧਿਕਾਰੀਆਂ ਨੇ ਦਬਾਅ ਵਿੱਚ ਆ ਕੇ ਕਾਰਵਾਈ ਕੀਤੀ ਹੈ। ਗਰੀਬ ਕਿਸਾਨ ਖਿਲਾਫ ਝੂਠੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Slogan Raised Against Officials

ਬੀਕੇਯੂ ਦੇ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਦੱਸਿਆ ਕਿ ਵਿਭਾਗ ਨੇ ਜਿਸ ਜ਼ਮੀਨ ’ਤੇ ਨਾਜਾਇਜ਼ ਮਾਈਨਿੰਗ ਦੀ ਰਿਪੋਰਟ ਤਿਆਰ ਕੀਤੀ ਹੈ, ਉਸ ਜ਼ਮੀਨ ’ਤੇ ਕਰੀਬ 35 ਸਾਲ ਪਹਿਲਾਂ ਇੱਟਾਂ ਦਾ ਭੱਠਾ ਲੱਗਿਆ ਹੋਇਆ ਸੀ।

ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਮੌਕਾ ਦੇਖਣਾ ਚਾਹੀਦਾ ਹੈ। ਬਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਗ਼ਲਤ ਨੀਅਤ ਨਾਲ ਕਿਸਾਨ ਖ਼ਿਲਾਫ਼ ਝੂਠਾ ਕੇਸ ਦਰਜ ਕਰਵਾ ਦਿੱਤਾ ਹੈ। ਅਧਿਕਾਰੀਆਂ ਨੂੰ ਜ਼ਮੀਨੀ ਤਸਵੀਰ ਤੋਂ ਜਾਣੂ ਕਰਵਾਇਆ ਜਾਵੇਗਾ। Slogan Raised Against Officials

SHARE