ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

0
160
Small cold stores and pack houses will be constructed, Tissue culture will be encouraged in the state, To give suggestions to the experts of the country and the world
Small cold stores and pack houses will be constructed, Tissue culture will be encouraged in the state, To give suggestions to the experts of the country and the world
  • ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕ ਹਾਉਸ ਬਣਾਏ ਜਾਣਗੇ
  • ਫਲਾਂ ਅਤੇ ਸਬਜ਼ੀਆਂ ਦਾ ਮਿਆਰ ਅਤੇ ਪੈਦਾਵਰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਤ ਕੀਤਾ ਜਾਵੇਗਾ
  • ਸੂਬੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਦੇਸ਼ ਅਤੇ ਦੁਨੀਆਂ ਦੇ ਮਾਹਿਰਾਂ ਨੂੰ ਸੁਝਾਅ ਦੇਣ ਅੱਗੇ ਆਉਣ ਦਾ ਸੱਦਾ

ਚੰਡੀਗੜ੍ਹ, PUNJAB NEWS: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।

Small cold stores and pack houses will be constructed, Tissue culture will be encouraged in the state, To give suggestions to the experts of the country and the world
Small cold stores and pack houses will be constructed, Tissue culture will be encouraged in the state, To give suggestions to the experts of the country and the world

ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦੁਨੀਆਂ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ।

ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਅਰ ਕੀਤਾ ਜਾ ਰਿਹਾ ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ

ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ। ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੁੰਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ।

Small cold stores and pack houses will be constructed, Tissue culture will be encouraged in the state, To give suggestions to the experts of the country and the world
Small cold stores and pack houses will be constructed, Tissue culture will be encouraged in the state, To give suggestions to the experts of the country and the world

ਇਸੇ ਤਰਾਂ ਹਵਾਈ ਜਹਾਜਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਪੈਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।

ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐਸ.ਐਨ ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE