ਇੰਡੀਆ ਨਿਊਜ਼, ਚੰਡੀਗੜ (Speaker greets people on the Prakash Purb) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸੰਧਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫ਼ਲਸਫ਼ੇ ਰਾਹੀਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ। ਉਨਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ, ਪ੍ਰੇਮ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦੀਆਂ ਸਿੱਖਿਆਵਾਂ ਦਿੱਤੀਆਂ ਅਤੇਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।
ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਉਨਾਂ ਦੀਆਂ ਸਿਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਬਰ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਲੋਕਾ ਨੂੰ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਢਹਿ ਗਈ : ਬਾਦਲ
ਇਹ ਵੀ ਪੜ੍ਹੋ: ਹਰਿਆਣਾ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਕੋਈ ਫਰਕ ਨਹੀਂ : ਅੰਮ੍ਰਿਤਪਾਲ ਸਿੰਘ
ਸਾਡੇ ਨਾਲ ਜੁੜੋ : Twitter Facebook youtube