Sri Akhand Path Sahib
ਹਾਊਸ ਫੈਡ ਕੰਪਲੈਕਸ ਵਿਖੇ ਗੁਰਪੁਰਬ ਦੇ ਸਬੰਧ ਵਿੱਚ ਸਜਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ
-
ਰਾਗੀ ਸਿੰਘ ਨੇ ਸੰਗਤਾਂ ਨੂੰ ਪ੍ਰਵਚਨਾਂ ਨਾਲ ਨਿਹਾਲ ਕੀਤਾ
ਕੁਲਦੀਪ ਸਿੰਘ
ਇੰਡੀਆ ਨਿਊਜ਼(ਮੋਹਾਲੀ)
ਸ੍ਰੀ ਗੁਰੂ ਨਾਨਕ ਦੇਵ ਜੀ ਜੈਅੰਤੀ ਮੌਕੇ ਹਾਊਸ ਫੈਡ ਕੰਪਲੈਕਸ ਬਨੂੜ ਵਿਖੇ ਸਜਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਅੱਜ ਸੰਪਨ ਹੋਇਆ। ਧਾਰਮਿਕ ਸਮਾਗਮ ਦੌਰਾਨ ਰਾਗੀ ਸਿੰਘ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਜ਼ਿਕਰਯੋਗ ਹੈ ਕਿ ਸਭਾ ਵੱਲੋਂ ਹਰ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਜਯੰਤੀ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ ਕੀਤਾ ਜਾਂਦਾ ਹੈ ਜੋ ਕਿ ਹਾਊਸ ਫੈਡ ਕੰਪਲੈਕਸ ਵਿੱਚ ਰੱਖ-ਰਖਾਅ ਦਾ ਕੰਮ ਸੰਭਾਲ ਰਹੀ ਹੈ।
Sri Akhand Path Sahib
ਬਾਬੇ ਨਾਨਕ ਦਾ ਜੀਵਨ ਮਕਸਦ
ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਪ੍ਰਸਿੱਧ ਰਾਗੀ ਜਥੇ ਭਾਈ ਚਰਨਜੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਦੇਸ਼ ਬਾਰੇ ਦੱਸਦਿਆਂ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਬਾਬਾ ਜ਼ੋਰਾਵਰ ਸਿੰਘਮਕਾਨ ਉਸਰੀ ਸਭਾ ਦੇ ਪ੍ਰਧਾਨ ਮਾਸਟਰ ਕੋਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਤੋਂ 30 ਅਕਤੂਬਰ ਤੱਕ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ ਕੀਤਾ ਗਿਆ ਹੈ। ਸੰਸਾਰ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਗੁਰ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ,ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਿਆ।
Sri Akhand Path Sahib
ਸੰਗਤ ਲਈ ਲੰਗਰ
ਪ੍ਰਧਾਨ ਕੌਰ ਸਿੰਘ ਨੇ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਸੰਗਤਾਂ ਲਈ ਚਾਹ-ਪਕੌੜਿਆਂ ਅਤੇ ਖੀਰ ਪ੍ਰਸ਼ਾਦਿ ਦਾ ਲੰਗਰ ਚਲਾਇਆ ਗਿਆ। ਸਭਾ ਵੱਲੋਂ ਧਾਰਮਿਕ ਸਮਾਗਮਾਂ ਵਿੱਚ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਮੈਂਬਰ ਸ਼ੇਰ ਸਿੰਘ,ਅਮਨਦੀਪ ਸਿੰਘ,ਜੋਸ਼ਿੰਦਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ। Sri Akhand Path Sahib
Also Read :ਹਾਊਸ ਫੈਡ ਸੁਸਾਇਟੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮਾਗਮ Prakash Purab
Also Read :ਬਨੂੜ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ Vishwakarma Day