India News (ਇੰਡੀਆ ਨਿਊਜ਼), Sri Guru Granth Sahib Ji, ਚੰਡੀਗੜ੍ਹ : ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਵਿਖੇ ਸਲਾਨਾ ਗੁਰਮਤ ਸਮਾਗਮ ਕਰਵਾਇਆ ਗਿਆ ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਜੀ, ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਭਾਈ ਗੋਵਿੰਦਰ ਸਿੰਘ ਜੈਪੁਰਾ ਅਤੇ ਹੋਰ ਰਾਗੀ ਢਾਡੀ ਨੇ ਆਪਣੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਨਾਲ ਸਮਾਗਮ ਵਿੱਚ ਪਹੁੰਚੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦੀ ਅਪੀਲ
ਸੰਗਤਾਂ ਨੂੰ ਸੰਬੋਧਨ ਕਰਦਿਆਂ ਕਾਰ ਸੇਵਾ ਵਾਲੇ ਮਹਾਂਪੁਰਖ ਸੰਤ ਬਾਬਾ ਗੁਰਦੇਵ ਸਿੰਘ ਨੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦੀ ਅਪੀਲ ਕੀਤੀ ਤਾਂ ਜੋ ਭੇੜੀਆਂ ਕੁਰੀਤੀਆਂ ਤੋਂ ਬਚਿਆ ਜਾ ਸਕੇ।
ਉਹਨਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਕੇ ਸਿੱਖਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ ਅਤੇ ਦੇਹਧਾਰੀ ਨੂੰ ਗੁਰੂ ਨਾ ਮੰਨਣ ਦਾ ਆਦੇਸ਼ ਦਿੱਤਾ ਗਿਆ।ਕਾਰ ਸੇਵਾ ਵਾਲੇ ਮਹਾਂਪੁਰਸ ਸੰਤ ਬਾਬਾ ਗੁਰਦੇਵ ਸਿੰਘ ਜੀ ਨੇ ਸਿੱਖ ਕੌਮ ਨੂੰ ਕਿਸੇ ਵੀ ਦੇਹਧਾਰੀ ਨੂੰ ਗੁਰੂ ਨਾ ਮੰਨਣ ਦੇ ਆਦੇਸ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਸਿਰਪਾਓ ਦੇ ਕੇ ਸਨਮਾਨਿਤ
ਸਮਾਗਮ ਵਿੱਚ ਸ਼ਾਮਲ ਹੋਏ ਢਾਡੀ ਜਥੇ ਅਤੇ ਰਾਗੀ ਸਿੰਘਾਂ ਨੂੰ ਕਾਰ ਸੇਵਾ ਵਾਲੇ ਮਹਾਂਪੁਰਸ ਸੰਤ ਬਾਬਾ ਗੁਰਦੇਵ ਸਿੰਘ ਜੀ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਾਪੂ ਨਿਰਮਲ ਸਿੰਘ ਭਗਵਾਨਪੁਰਾ, ਸੁਖਦੇਵ ਸਿੰਘ ਫੋਜੀ, ਬਲਦੇਵ ਸਿੰਘ, ਜੱਗੀ ਕਰਾਲਾ, ਯਾਦਵਿੰਦਰ ਸ਼ਰਮਾ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ, ਗੁਰਪ੍ਰੀਤ ਸਿੰਘ ਸੇਖਣਮਾਜਰਾ ਤੋਂ ਇਲਾਵਾ ਹੋਰ ਬਹੁਤ ਸਾਰੀ ਸੰਗਤ ਨੇ ਹਾਜ਼ਰੀ ਭਰੀ।
ਇਹ ਵੀ ਪੜ੍ਹੋ ……..