India News (ਇੰਡੀਆ ਨਿਊਜ਼), Start Of Bus Service, ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਤੋਂ ਸਰਕਾਰੀ ਸਕੂਲਾਂ ਦੇ ਲਈ ਟਰਾਂਸਪੋਰਟ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਬੱਸਾਂ ਨੂੰ ਰਵਾਨਾ ਕੀਤਾ ਨਾਲ ਹੀ ਉਹਨਾਂ ਨੇ ਕਿਹਾ ਕਿ ਜਲਦ ਹੀ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਬਸ ਸੇਵਾ ਦੀ ਸਹੂਲਤ ਸ਼ੁਰੂ ਕਰ ਦਿੱਤੀ ਜਾਏਗੀ।
ਉੱਥੇ ਹੀ ਉਹਨਾਂ ਨੇ ਵਿਦਿਆਰਥੀਆਂ ਦੇ ਲਈ ਇੱਕ ਨਵਾਂ ਐਲਾਨ ਕਰਦਿਆ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚੋਂ ਹੁਣ 5000 ਸੁਪਰ ਵਿਦਿਆਰਥੀ ਚੁਣੇ ਜਾਣਗੇ। ਜਿਨਾਂ ਨੂੰ ਜੀ ਅਤੇ ਨੀਟ ਵਰਗੇ ਇਮਤਿਹਾਨਾਂ ਦੇ ਲਈ ਤਿਆਰ ਕੀਤਾ ਜਾਏਗਾ।
ਸੈਂਕੜੇ ਸਕੂਲਾਂ ਵਿੱਚ ਬੱਸ ਫੈਸਿਲਿਟੀ ਦੀ ਸ਼ੁਰੂਆਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ 117 ਸਕੂਲ ਆਫ ਐਮੀਨੈਂਟਸ ਤੇ ਪੰਜਾਬ ਦੇ 20 ਸਕੂਲ ਜੋ ਕੁੜੀਆਂ ਦੇ ਸੀਨੀਅਰ ਸੈਕੈਂਡਰੀ ਸਕੂਲ ਜਿੱਥੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸਾਡੀ ਬੱਚੀਆਂ ਪੜਦੀਆਂ ਹਨ।
ਇਹ ਤਕਰੀਬਨ 150 ਸਕੂਲਾਂ ਦੇ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਫੈਸਿਲਿਟੀ ਦੀ ਸ਼ੁਰੂਆਤ ਹੋ ਚੁੱਕੀ ਹੈ। ਵੱਖ-ਵੱਖ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਬੱਚੀਆਂ ਹੁਣ ਟੋਰ ਨਾਲ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਕੂਲ ਜਾਣ ਗਿਆ ਬੱਸਾਂ ਉਹਨਾਂ ਨੂੰ ਘਰੇ ਲੈਣ ਆਣਗੀਆਂ।
ਸਿਹਤ ਅਤੇ ਐਜੂਕੇਸ਼ਨ ਦੇ ਮੁੱਦੇ ਉੱਤੇ ਚੋਣ ਲੜੀ
ਗੋਰਤਲਬ ਹੈ ਕੇ ਆਮ ਆਦਮੀ ਪਾਰਟੀ ਨੇ ਸਿਹਤ ਅਤੇ ਐਜੂਕੇਸ਼ਨ ਵਿਧਾਨ ਸਭਾ ਚੋਣ ਲੜੀ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਜਾਵੇਗੀ।
ਸੀਐਮ ਪੰਜਾਬ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਭਰ ਦੇ ਵਿੱਚ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ ਉਸ ਤੋਂ ਬਾਅਦ ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਵਾਸਤੇ 117 ਐਵੀਨੈਸ ਸਕੂਲ ਸਥਾਪਿਤ ਕੀਤੇ ਗਏ ਹਨ।
ਇਹ ਵੀ ਪੜ੍ਹੋ :Panchayat Elections : ਪੰਚਾਇਤੀ ਚੋਣਾਂ ਦਾ ਸ਼ੈਡਿਊਲ ਜਾਰੀ ਨਾ ਕਰਨ ਨੂੰ ਲੈ ਕੇ HC ਨੇ ਸਖਤੀ ਵਿਖਾਈ