- ਹੜ੍ਹਾਂ ਸਬੰਧੀ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਹਫ਼ਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤੱਕ ਕਾਰਜਸ਼ੀਲ
- ਹੜ੍ਹਾਂ ਦੇ ਸੰਭਾਵੀ ਖ਼ਤਰੇ ਦੇ ਸਨਮੁਖ ਪਸ਼ੂ ਧਨ ਦੇ ਬਚਾਅ ਅਤੇ ਸਿਹਤ-ਸੰਭਾਲ ਲਈ ਰਾਜ ਤੇ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ
- ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਦੀ ਨਿਗਰਾਨੀ ਕਰ ਰਹੇ ਹਨ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਹਫ਼ਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤੱਕ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦੀ ਸਿੱਧੇ ਤੌਰ ‘ਤੇ ਨਿਗਰਾਨੀ ਲਈ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ (ਵਿਕਾਸ ਤੇ ਯੋਜਨਾ) ਨੂੰ ਪਾਬੰਦ ਕੀਤਾ ਗਿਆ ਹੈ।
ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ
ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਵੀ ਇਕ-ਇੱਕ ਕੰਟਰੋਲ ਰੂਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ ਅਤੇ ਸੰਭਾਵੀ ਹੜ੍ਹਾਂ ਸਬੰਧੀ ਹਰ ਸਥਿਤੀ ‘ਤੇ ਕਰੜੀ ਨਜ਼ਰ ਰੱਖੀ ਜਾਵੇ।
ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਹੜ੍ਹਾਂ ਦੌਰਾਨ ਪਸ਼ੂਆਂ ਵਿੱਚ ਕਿਸੇ ਬੀਮਾਰੀ ਦੇ ਫੈਲਣ ਬਾਰੇ ਜਾਣਕਾਰੀ ਦੇਣ ਲਈ ਜੁਆਇੰਟ ਡਾਇਰੈਕਟਰ ਉੱਤਰ ਖੇਤਰੀ ਰੋਗ ਨਿਵਾਰਨ ਲੈਬਾਰਟਰੀ (ਐਨ.ਆਰ.ਡੀ.ਡੀ.ਐਲ) ਜਲੰਧਰ ਵਿਖੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2242335 ‘ਤੇ ਤੁਰੰਤ ਸੰਪਰਕ ਕੀਤਾ ਜਾਵੇ।
ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨਾਲ ਮੀਟਿੰਗ ਦੌਰਾਨ ਕਿਹਾ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਗਲ-ਘੋਟੂ ਰੋਗ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਐਚ.ਐਸ. ਵੈਕਸੀਨ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।
ਸੀਨੀਅਰ ਵੈਟਰਨਰੀ ਅਫ਼ਸਰਾਂ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਟੀਮਾਂ ਗਠਤ ਕੀਤੀਆਂ
ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀਨੀਅਰ ਵੈਟਰਨਰੀ ਅਫ਼ਸਰਾਂ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਟੀਮਾਂ ਗਠਤ ਕੀਤੀਆਂ ਗਈਆਂ ਹਨ ਅਤੇ ਤਹਿਸੀਲ ਪੱਧਰ ਦੇ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਵੈਟਰਨਰੀ ਮੈਡੀਕਲ ਸਟੋਰ ਜਲੰਧਰ ਤੋਂ ਦਵਾਈਆਂ ਤੁਰੰਤ ਮੰਗਵਾਉਣ ਲਈ ਕਿਹਾ ਗਿਆ ਹੈ।
ਸਰਕਾਰੀ ਗੱਡੀਆਂ/ਮੋਬਾਈਲ ਸੈਨਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ
ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਖੇਤਰਾਂ ਵਿੱਚ ਪਸ਼ੂਆਂ ਲਈ ਹਰੇ ਚਾਰੇ ਅਤੇ ਖ਼ੁਰਾਕ ਦੀ ਉਪਲਬਤਾ ਦੀ ਅਗਾਊਂ ਨਿਸ਼ਾਨਦੇਹੀ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਪਸ਼ੂਆਂ ਨੂੰ ਲੋੜੀਂਦੀ ਖ਼ੁਰਾਕ ਮੁਹੱਈਆ ਕਰਵਾਈ ਜਾ ਸਕੇ। ਸਰਕਾਰੀ ਗੱਡੀਆਂ/ਮੋਬਾਈਲ ਸੈਨਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਹਨ ਅਤੇ ਵਿਭਾਗੀ ਸਟਾਫ਼ ਨੂੰ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਾ ਛੱਡਣ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੁਸ਼ਕਲ ਸਮੇਂ ਤੁਰੰਤ ਮੁੱਖ ਦਫ਼ਤਰ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸੇ ਤਰ੍ਹਾਂ ਵਿਭਾਗ ਦੇ ਅਧਿਕਾਰੀ ਨਿਸ਼ਕਾਮ ਸੇਵਾ ਸੰਮਤੀਆਂ/ਗ਼ੈਰ ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਨਿਰੰਤਰ ਤਾਲਮੇਲ ਰੱਖ ਰਹੇ ਹਨ ਤਾਂ ਜੋ ਉਹ ਸੰਭਾਵੀ ਹੜ੍ਹਾਂ ਦੀ ਸਥਿਤੀ ਵਿੱਚ ਬਤੌਰ ਵਲੰਟੀਅਰ ਵਿਭਾਗ ਨਾਲ ਕੰਮ ਕਰ ਸਕਣ।
ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ
ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ
ਇਹ ਵੀ ਪੜ੍ਹੋ: ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ
ਸਾਡੇ ਨਾਲ ਜੁੜੋ : Twitter Facebook youtube