State Institute of Medical Sciences Mohali ਇਸ ਸਾਲ ਤੋਂ ਸ਼ੁਰੂ ਹੋਣਗੀਆਂ ਐਮਬੀਬੀਐਸ ਦੀਆਂ ਕਲਾਸਾਂ

0
260
State Institute of Medical Sciences Mohali

State Institute of Medical Sciences Mohali

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਮੋਹਾਲੀ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੈਡੀਕਲ ਕਾਲਜ ’ਚ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦੇ ਹੁਕਮ

ਇੰਡੀਆ ਨਿਊਜ਼, ਚੰਡੀਗੜ੍ਹ:

State Institute of Medical Sciences Mohali ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਆਈਐਮਐਸ) ਦੇ ਰਹਿੰਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਇੰਸਟੀਚਿਊਟ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰੀ ਸਮਰੱਥਾ ਨਾਲ ਸ਼ੁਰੂ ਕੀਤਾ ਜਾ ਸਕੇ।

ਅੱਜ ਸਥਾਨਿਕ ਪੰਜਾਬ ਭਵਨ ਵਿਖੇ ਏਆਈਐਮਐਸ ਮੋਹਾਲੀ ਦੀ ਪ੍ਰਬੰਧਕੀ ਬੋਰਡ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਮੈਡੀਕਲ ਕਾਲਜ ਦੇ ਨਿਰਮਾਣ ਦੇ ਕੰਮ, ਸਾਜੋ-ਸਮਾਨ ਦੀ ਖਰੀਦ ਅਤੇ ਵੱਖ ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਸਬੰਧੀ ਤੇਜੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਉੱਚ ਦਰਜੇ ਦੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਜਿਸ ਕਰਕੇ ਇਸ ਇੰਸਟੀਚਿਊਟ ਲਈ ਮੰਨੇ-ਪ੍ਰਮੰਨੇ ਪ੍ਰੋਫੈਸਰਾਂ, ਡਾਕਟਰਾਂ ਅਤੇ ਹੋਰ ਤਕਨੀਕੀ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ।

ਪੱਕੇ ਤੌਰ ਤੇ ਭਰੀਆਂ ਜਾਣਗੀਆਂ ਪੋਸਟਾਂ (State Institute of Medical Sciences Mohali)

ਉਨ੍ਹਾਂ ਨੇ ਮੈਡੀਕਲ ਕਾਲਜ ਲਈ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਆਊਟ ਸੋਰਸਜ਼ ਦੀ ਬਜਾਏ ਪੱਕੇ ਤੌਰ ’ਤੇ ਭਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਡੀ. ਕਲਾਸ ਦੀਆਂ ਆਸਾਮੀਆਂ ਪੱਕੇ ਤੌਰ ’ਤੇ ਭਰਨਾ ਪੰਜਾਬ ਸਰਕਾਰ ਦੀ ਨੀਤੀ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੌਰਾਨ ਉਨ੍ਹਾਂ ਨੇ ਮੈਡੀਕਲ ਕਾਲਜ ਦੇ ਨਿਰਮਾਣ ਦੇ ਰਹਿੰਦੇ ਕੰਮਾਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਜਲਦੀ ਤੋਂ ਜਲਦੀ ਟੈਂਡਰ ਮੰਗਥਣ ਲਈ ਵੀ ਕਿਹਾ ਤਾਂ ਜੋ ਇਸ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ ਅਤੇ ਪੜ੍ਹਾਈ ਦਾ ਕੰਮ ਬਿਨਾ ਕਿਸੇ ਅੜਚਨ ਦੇ ਚੱਲ ਸਕੇ।

ਇਹ ਵੀ ਪੜ੍ਹੋ : ਅੰਦੋਲਨ ਖ਼ਤਮ, ਐਲਾਨ ਬਾਕੀ

Connect With Us:-  Twitter Facebook

SHARE