ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਧਾਈ ਜਾਵੇਗੀ: ਗੋਗੀ STP Capacity will be increased

0
204
STP Capacity will be increased

STP Capacity will be increased

ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਧਾ ਕੇ 1200 ਐਮਐਲਡੀ ਕੀਤੀ ਜਾਵੇਗੀ

ਦਿਨੇਸ਼ ਮੋਦਗਿਲ, ਲੁਧਿਆਣਾ:

STP Capacity will be increased ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ (STP) ਦੀ ਸਮਰੱਥਾ ਨੂੰ ਵਧਾ ਕੇ 1200 ਐਮਐਲਡੀ ਤੱਕ ਕੀਤਾ ਜਾਵੇਗਾ ਕਿਉਂਕਿ ਮੌਜੂਦਾ ਸਮੇਂ ਦੀਆਂ ਲੋੜਾਂ ਨਾਲ ਨਜਿੱਠਣ ਲਈ 703 ਐਮਐਲਡੀ ਦੀ ਮੌਜੂਦਾ ਸਮਰੱਥਾ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ STP Capacity will be increased

ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਉਹ ਫੰਡ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਕੋਲ ਇਹ ਮੁੱਦਾ ਚੁੱਕਣਗੇ। ਗੋਗੀ ਇਹ ਗੱਲ ਸਥਾਨਕ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕਹੀ। ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਪਿਛਲੀਆਂ ਸਰਕਾਰਾਂ ਨੇ ਧਿਆਨ ਨਹੀਂ ਦਿੱਤਾ STP Capacity will be increased

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ਵੱਲ ਧਿਆਨ ਨਹੀਂ ਦਿੱਤਾ ਕਿ ‘ਜੇਕਰ ਅਸੀਂ ਜਨਤਾ ਦੀ ਭਲਾਈ ਲਈ ਫੰਡ ਖਰਚਦੇ ਹਾਂ, ਤਾਂ ਇਸ ਨੂੰ ਇਸ ਤਰੀਕੇ ਨਾਲ ਖਰਚ ਕੀਤਾ ਜਾਵੇ ਕਿ ਘੱਟੋ-ਘੱਟ ਅਗਲੇ 15-20 ਸਾਲਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਿਆ ਜਾਵੇ। ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਮੌਜੂਦਾ ਨਿਗਰਾਨ ਕਮੇਟੀ ਨੂੰ ਤੁਰੰਤ ਭੰਗ ਕਰਨ ਅਤੇ ਮਾਹਿਰਾਂ ਦੀ ਇੱਕ ਨਵੀਂ ਕਮੇਟੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

Also Read :  ਪੰਜਾਬ ‘ਚ ਕੋਰੋਨਾ ਨੇ ਫਿਰ ਦਸਤਕ ਦਿੱਤੀ, ਐਕਟਿਵ ਕੇਸ 100 ਤੋਂ ਪਾਰ

Connect With Us : Twitter Facebook youtube

SHARE