ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ 500 ਕਰੋੜ ਰੁਪਏ ਦੀ ਮਦਦ ਕਰੇ : ਧਾਲੀਵਾਲ Stray animals in Punjab

0
250
Stray animals in Punjab

Stray animals in Punjab

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਗੁਜਰਾਤ ਵਿਖੇ ਪਸ਼ੂ ਪਾਲਣ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਲਈ ਸਮਰ ਮੀਟ ਵਿਚ ਲਿਆ ਭਾਗ

ਇੰਡੀਆ ਨਿਊਜ਼,  ਚੰਡੀਗੜ੍ਹ/ਕੇਵੜੀਆ (ਗੁਜਰਾਤ):

Stray animals in Punjab ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ।ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।

1.40 ਲੱਖ ਅਵਾਰਾ ਪਸ਼ੂ Stray animals in Punjab

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਅਵਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।

Also Read : ਰੇਤ ਦੀਆਂ ਵਧ ਰਹੀਆਂ ਕੀਮਤਾਂ ਬਣਿਆਂ ਸਰਕਾਰ ਲਈ ਮੁਸੀਬਤ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।

ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

Also Read : ਮੁੱਖ ਮੰਤਰੀ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਵਨ-ਟੂ-ਵਨ ਮੀਟਿੰਗ

Connect With Us : Twitter Facebook youtube

SHARE