ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ : ਮੁੱਖ ਮੰਤਰੀ

0
169
Strict action on corruption in Punjab
Strict action on corruption in Punjab

ਇੰਡੀਆ ਨਿਊਜ਼, ਸਮਰਾਲਾ (Strict action on corruption in Punjab) : ਸੂਬੇ ਨੂੰ ਭਿ੍ਰਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭਿ੍ਰਸ਼ਟ ਅਨਸਰਾਂ ਦੇ ਖਿਲਾਫ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇਗੀ। ਤਹਿਸੀਲ ਦਫਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ

Strict action on corruption in Punjab

ਉਨਾਂ ਕਿਹਾ ਕਿ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ ਅਤੇ ਹੁਣ ਤੱਕ ਇਸ ਉਪਰ ਹਾਸਲ ਹੋਈਆਂ ਸ਼ਿਕਾਇਤਾਂ ਦੇ ਆਧਾਰ ਉਤੇ ਭਿ੍ਰਸ਼ਟਾਚਾਰੀਆਂ ਖਿਲਾਫ ਕਾਰਵਾਈ ਕੀਤੀ ਵੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖਿਲਾਫ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭਿ੍ਰਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ। ”

ਝੋਨੇ ਦੀ ਖਰੀਦ ਤੇ ਤਸੱਲੀ ਜ਼ਾਹਰ ਕੀਤੀ

ਝੋਨੇ ਦੀ ਚੱਲ ਰਹੀ ਖਰੀਦ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਫਸਲ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਪਹਿਲੀ ਵਾਰ ਹੋਇਆ ਕਿ ਕੁਝ ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਹੋ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਇਸ ਵਾਰ ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਰਗੇ ਸੂਬਿਆਂ ਤੋਂ ਝੋਨੇ ਦਾ ਇਕ ਦਾਣਾ ਵੀ ਪੰਜਾਬ ਵਿਚ ਆਉਣ ਨਹੀਂ  ਦਿੱਤਾ ਜਿਸ ਕਰਕੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇੱਥੋਂ ਤੱਕ ਕਿ ਐਕਟ ਵਿਚ ਲੋੜੀਂਦੀ ਵਿਵਸਥਾ ਕਰਕੇ ਝੋਨੇ ਦੀ ਢੋਆ-ਢੁਆਈ ਲਈ ਟਰੈਕਟਰ-ਟਰਾਲੀਆਂ ਨੂੰ  ਵੀ ਵਰਤਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਹੀ ਜ਼ਿੰਮੇਵਾਰ ਨਹੀਂ : ਮਾਨ

ਇਹ ਵੀ ਪੜ੍ਹੋ: ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਾਂਗੇ : ਮਾਨ

ਸਾਡੇ ਨਾਲ ਜੁੜੋ :  Twitter Facebook youtube

SHARE