ਪਰਾਲੀ ਪ੍ਰਬੰਧਨ ਲਈ ਪੰਜਾਬ ਅਤੇ ਦਿੱਲੀ ਦੀ ਸਾਂਝੀ ਪਹਿਲ

0
171
Stubble Management in Punjab
Stubble Management in Punjab
  • ਪੰਜਾਬ ਵਿੱਚ ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰੋਜੈਕਟ ਕੀਤਾ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ
  • ਦਿੱਲੀ ਸਰਕਾਰ ਵੱਲੋਂ ਕੀਤਾ ਜਾਵੇਗਾ ਸਹਿਯੋਗ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਮੀਟਿੰਗ
ਇੰਡੀਆ ਨਿਊਜ਼, ਨਵੀਂ ਦਿੱਲੀ/ਚੰਡੀਗੜ (Stubble Management in Punjab) : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।
Stubble Management in Punjab
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ। ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ।

ਇਸ ਲਈ ਫਾਇਦੇਮੰਦ ਹੈ ਡੀ ਕੰਪੋਜ਼ਰ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਕੇਂਦਰ ਸਰਕਾਰ ਦੇ ਰੁਖ ਦੀ ਨਿੰਦਾ ਕੀਤੀ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਪਣਾਏ ਗਏ ਰੁਖ ਦੀ ਵੀ ਨਿੰਦਾ ਕੀਤੀ ਜਿਨਾਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾਂ ਜਾ ਵਿੱਤੀ ਸਹਾਇਤਾ ਕਰਨ ਦੀ ਮੰਗ ਨੂੰ ਠੁਕਰਾ ਦਿੱਤੀ ਹੈ। ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ।
SHARE