ਵਿਦਿਆਰਥੀ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ : ਸੰਧਵਾਂ

0
163
Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies

  • ਅਗਲੇ ਵਿਧਾਨ ਸਭਾ ਸੈਸ਼ਨ ਤੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਈ ਜਵੇਗੀ: ਸਪੀਕਰ
  • ਵਿਧਾਨ ਸਭਾ ਸਪੀਕਰ ਦੀ ਮਾਤਾ ਅਤੇ ਧਰਮ ਪਤਨੀ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ
ਚੰਡੀਗੜ੍ਹ, PUNJAB NEWS (Students came to see the proceedings of the House on the last day of the Punjab Vidhan Sabha): ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਸਦਨ ਦੀ ਕਾਰਵਾਈ ਦੇਖਣ ਆਏ ਵਿਦਿਆਰਥੀਆਂ ਨੂੰ ਸੰਧਵਾਂ ਨੇ ਦੇਸ਼ ਦਾ ਭਵਿੱਖ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਤ ਹੁੰਦੇ ਹੋਏ ਸੰਧਵਾਂ ਨੇ ਕਿਹਾ ਕਿ ਭਵਿੱਖ ਵਿੱਚ ਤੁਸੀਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਕਰਕੇ ਤੁਹਾਨੂੰ ਦਿ੍ਰੜ ਇੱਛਾ ਸ਼ਕਤੀ ਦੇ ਨਾਲ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਿਰਮਾਣ ਵਧੇਰੇ ਤੀਬਰ ਗਤੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।

ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ

Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies
Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies

ਸੰਧਵਾਂ ਨੇ ਵਿਦਿਆਰਥੀਆਂ ਦੇ ਵਿਦਿਅਕ ਟੂਰਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਉਹ ਘੁੰਮ-ਫਿਰ ਕੇ ਵਧੇਰੇ ਪ੍ਰਭਾਵੀ ਢੰਗ ਨਾਲ ਗਿਆਨ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਪ੍ਰਾਪਤੀ ਦੇ ਯਤਨਾਂ ਵਿੱਚ ਵਾਧਾ ਕਰਦੇ ਹਨ। ਇਸ ਲਈ ਇਹ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ।

Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies
Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies

ਇਸ ਤੋਂ ਪਹਿਲਾਂ ਸਪੀਕਰ ਨੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜ ਦਿੱਤਾ। ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿ੍ਰੜ ਇਰਾਦੇ ਨਾਲ ਪੜ੍ਹਾਈ ਕਰਨ ਲਈ ਆਖਿਆ। ਇਸ ਦੌਰਾਨ ਵਿਦਿਆਰਥੀ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਖੁਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਨੇ ਪੂਰੀ ਉਤਸੁਕਤਾ ਨਾਲ ਸਦਨ ਦੀ ਕਾਰਵਾਈ ਦੇਖੀ।

Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies
Students came to see the proceedings of the House on the last day of the Punjab Vidhan Sabha, In the future you have to take over the reins of the country: Sandhavan, Educational tours should be an integral part of studies

ਇਸੇ ਦੌਰਾਨ ਹੀ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦੇ ਮਾਤਾ ਗੁਰਮੇਲ ਕੌਰ ਅਤੇ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ।

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE