ਇੰਡੀਆ ਨਿਊਜ਼, ਸੁਲਤਾਨਪੁਰ ਲੋਧੀ (Sultanpur Lodhi visit of Punjab CM) : ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਤੇ ਪੁਹੰਚੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕੀਂ ਸਾਨੂ ਸਬ ਨੂੰ ਸੰਤ ਸੀਚੇਵਾਲ ਨਾਲ ਇਕਜੁੱਟ ਹੋ ਕੇ ਵਾਤਾਵਰਨਣ ਦੀ ਸੰਭਾਲ ਕਰਨੀ ਚਾਹੀਦੀ ਹੈ l ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜੇਕਰ ਅਸੀਂ ਸੁਚੇਤ ਨਾ ਹੋਏ ਤਾਂ ਆਉਣ ਵਾਲਿਆਂ ਪੀੜੀਆਂ ਸਾਨੂ ਕਦੇ ਮਾਫ ਨਹੀਂ ਕਰਨਗੀਆਂ l ਇਸ ਮੌਕੇ ਤੇ ਵਾਤਾਵਰਨਣ ਪ੍ਰੇਮੀ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ l
ਸਾਲ 2000 ਵਿੱਚ ਸ਼ੁਰੂ ਹੋਈ ਸੀ ਮੁਹਿੰਮ
ਸਾਉਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਸੰਨ 2000 ਨੂੰ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠਾਂ ਸ਼ੁਰੂ ਹੋਈ ਸੀ। ਇੰਨ੍ਹਾਂ 22 ਸਾਲਾਂ ਦੇ ਲੰਮੇ ਸਮੇਂ ਦੌਰਾਨ ਪੰਜਾਬ ਵਿੱਚ ਵਾਤਾਵਰਣ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ। ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੋਰ ਤੇ ਸੁਲਤਾਨਪੁਰ ਲੋਧੀ ਵਿਖ਼ੇ ਪੁਹੰਚੇ l ਪ੍ਰੋਗਰਾਮ ਵਿੱਚ ਪੁੱਜੇ ਮਾਨ ਨੂੰ ਸੰਬੋਧਨ ਕਰਦੇ ਹੋਏ ਸੰਤ ਬਾਬਾ ਬਲਬੀਰ ਸਿੰਘ ਨੇ ਮਾਨ ਨੂੰ ਅਪੀਲ ਕੀਤੀ ਕੀਂ ਪੰਜਾਬ ਦੇ ਹੋ ਰਹੇ ਗੰਧਲੇ ਪਾਣੀਆਂ ਨੂੰ ਰੋਕਿਆ ਜਾਵੇ ਅਤੇ ਬੁੱਢੇ ਨਾਲ਼ੇ ਅਤੇ ਪਵਿੱਤਰ ਕਾਲੀ ਵਈ ਵਿਚ ਗੰਦਾ ਪਾਣੀ ਪੈਣ ਤੇ ਵੀ ਰੋਕ ਲਗਾਈ ਜਾਵੇ ਜਿਸ ਨਾਲ ਪੰਜਾਬ ਦਾਂ ਵਾਤਾਵਰਨਣ ਸਾਫ ਸੁਥਰਾ ਹੋ ਸਕੇ l
ਮਾਨ ਨੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਵਧਾਈ ਦਿਤੀ
ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲੀ ਵੇਈ ਦੇ 22 ਵੀ ਵਰੇ ਗੰਦ ਦੇ ਮੌਕੇ ਤੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਵੇਈ ਦੀ ਸਾਫ ਸਫਾਈ ਕਰਨ ਤੇ ਪਹਿਲ ਕਦਮੀ ਕਰਨ ਤੇ ਵਧਾਈ ਦਿਤੀ ਅਤੇ ਓਹਨਾ ਕਿਹਾ ਕੀਂ ਸਾਨੂ ਸਭ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਸੇ ਹੋਏ ਮਾਰਗ ਤੇ ਚਲਣ ਦੀ ਜਰੂਰਤ ਹੈ l ਤੱਦ ਹੀ ਅਸੀਂ ਆਪਣਾ ਜੀਵਨ ਸਫਲ ਕਰਾਂਗੇ l
ਵਰ੍ਹੇਗੰਢ ਦੇ ਸਮਾਗਮਾਂ ਦੌਰਾਨ ਬਾਬੇ ਨਾਨਕ ਦੀ ਵੇਈਂ ਕਿਨਾਰੇ ਸ਼ਬਦ-ਏ-ਨਾਦ ਜੱਥੇ ਵਿੱਚ ਸ਼ਾਮਿਲ ਰਬਾਬੀਆਂ ਭਾਈ ਰਣਜੋਧ ਸਿੰਘ, ਨਵਜੋਧ ਸਿੰਘ ਤੇ ਸਿਮਰਨਜੀਤ ਸਿੰਘ ਨੇ ਤੰਤੀ ਸਜ਼ਾਂ ਨਾਲ ਸ਼ਬਦ ਗਾਇਨ ਕਰਕੇ ਪੁਰਤਨ ਸਮੇਂ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ। ਸਮਾਗਮ ਦੀ ਸ਼ੁਰੂਆਤ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਕੀਰਤਨ ਕੀਤਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਵਿਕਾਸ ਦੀ ਜ਼ਿੰਮੇਵਾਰੀ ਮੰਤਰੀਆਂ ਨੂੰ ਸੌਂਪੀ
ਸਾਡੇ ਨਾਲ ਜੁੜੋ : Twitter Facebook youtube