Survey of India
ਮਾਲਕਾਨਾ ਹੱਕ ਸਬੰਧੀ ਸੰਨਦ ਡਿਜੀਟਲ ਮਾਧਿਅਮ ਦੇ ਨਾਲ-ਨਾਲ ਦਸਤੀ ਵੀ ਦੇਣ ਦਾ ਆਦੇਸ਼
ਇੰਡੀਆ ਨਿਊਜ਼, ਚੰਡੀਗੜ੍ਹ:
Survey of India ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ। ਪੰਜਾਬ ਭਵਨ ਵਿੱਚ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੌਧਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਜੀਟਲ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਲੋੜ ਹੈ। ਉਨ੍ਹਾਂ ਦਸੰਬਰ ਦੇ ਅੰਤ ਤੱਕ ਸਾਰੇ ਸੂਬੇ ਵਿੱਚ ਸਰਵੇਖਣ ਸ਼ੁਰੂ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਸਰਵੇਖਣ ਦੇ ਕੰਮ ਵਿੱਚ ਲੱਗੀਆਂ ਟੀਮਾਂ ਲਈ ਰੋਜ਼ਾਨਾ ਆਧਾਰ ਉਤੇ ਟੀਚੇ ਨਿਰਧਾਰਤ ਕੀਤੇ ਜਾਣ।
ਸਕੀਮ ਇਕ ਕ੍ਰਾਂਤੀਕਾਰੀ ਕਦਮ (Survey of India)
ਚੌਧਰੀ ਨੇ ਕਿਹਾ ਕਿ ਜਾਇਦਾਦ ਸਬੰਧੀ ਵਿਵਾਦਾਂ ਦੇ ਹੱਲ ਦੇ ਨਾਲ-ਨਾਲ ਮਾਲਕਾਨਾ ਹੱਕ ਦੇਣ ਲਈ ਇਹ ਸਕੀਮ ਇਕ ਕ੍ਰਾਂਤੀਕਾਰੀ ਕਦਮ ਹੈ। ਇਸ ਤੋਂ ਇਲਾਵਾ ਇਸ ਸਕੀਮ ਨਾਲ ਜ਼ਮੀਨਾਂ ਦੇ ਮਾਲਕ ਸਰਕਾਰੀ ਭਲਾਈ ਸਕੀਮਾਂ ਤੇ ਬੈਂਕਾਂ ਦੀਆਂ ਕਰਜ਼ਾ ਸਹੂਲਤਾਂ ਦਾ ਲਾਭ ਲੈਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਆਉਣ ਵਾਲੇ ਮਸਲਿਆਂ ਨੂੰ ਸਥਾਨਕ ਪੱਧਰ ਉਤੇ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।
ਸੰਨਦਾਂ ਡਿਜੀਟਲ ਦੇ ਨਾਲ-ਨਾਲ ਦਸਤੀ ਵੀ ਦਿੱਤੀਆਂ ਜਾਣ (Survey of India)
ਕੈਬਨਿਟ ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਮਾਲਕਾਨਾ ਹੱਕ ਸਬੰਧੀ ਸੰਨਦਾਂ ਡਿਜੀਟਲ ਰੂਪ ਦੇ ਨਾਲ-ਨਾਲ ਦਸਤੀ ਰੂਪ ਵਿੱਚ ਵੀ ਦਿੱਤੀਆਂ ਜਾਣ। ਜ਼ਿਕਰਯੋਗ ਹੈ ਕਿ ਡਿਜੀਟਲ ਰੂਪ ਵਿੱਚ ਸੰਨਦ ਦੇਣ ਲਈ ਖ਼ਾਸ ਤੌਰ ਉਤੇ ਵੈੱਬਸਾਈਟ ਡਿਜ਼ਾਈਨ ਕੀਤੀ ਜਾ ਰਹੀ ਹੈ, ਜਿਹੜੀ 20 ਦਸੰਬਰ 2021 ਤੱਕ ਤਿਆਰ ਹੋਵੇਗੀ।