ਐਸਵਾਈਐੱਲ ਵਿਵਾਦ ‘ਤੇ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ਼, 2 ਘੰਟੇ ਵਿਚ 16 ਲੱਖ ਤੋਂ ਉਪਰ ਵਿਊ

0
236
SYL controversy, Sidhu Moosewala, 16 million views
SYL controversy, Sidhu Moosewala, 16 million views
  • youtueb ਤੇ ਪੈਂਦੇ ਹੀ ਲਗਭਗ 5 ਲੱਖ ਲੋਕਾਂ ਨੇ ਗਾਣਾ ਇਕੱਠਿਆਂ ਦੇਖਿਆ

ਇੰਡੀਆ ਨਿਊਜ਼ PUNJAB NEWS: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਸਦਾ ਪਹਿਲਾ ਗੀਤ ਐਸਵਾਈਐੱਲ ਵੀਰਵਾਰ ਨੂੰ ਸ਼ਾਮ 6 ਵਜੇ ਰਿਲੀਜ਼ ਹੋਇਆ। ਜਿਸ ਨੂੰ 2 ਘੰਟੇ ਵਿਚ 16 ਲੱਖ ਤੋਂ ਉਪਰ ਵਿਊ ਮਿਲ ਗਏ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਖਾਤੇ ਤੋਂ ਦਿੱਤੀ ਗਈ ਹੈ। ਇਸ ਗੀਤ ਨੂੰ ਲੈ ਕੇ ਸੂਬੇ ਭਰ ‘ਚ ਚਰਚਾ ਹੈ।

ਕਿਉਂਕਿ ਇਹ ਗੀਤ ਪੰਜਾਬ ਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐੱਲ) ਦੇ ਵੱਡੇ ਵਿਵਾਦ ‘ਤੇ ਹੈ। ਪਰਿਵਾਰਕ ਸੂਤਰਾਂ ਮੁਤਾਬਕ ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਅੰਦਾਜ਼ ‘ਚ ਇਸ ਵਿਵਾਦਤ ਮੁੱਦੇ ‘ਤੇ ਖੁੱਲ੍ਹ ਕੇ ਆਪਣੇ ਦਿਲ ਦੀ ਗੱਲ ਕੀਤੀ ਹੈ।

ਗੀਤ 6-6 ਮਹੀਨਿਆਂ ਬਾਅਦ ਰਿਲੀਜ਼ ਹੋਣਗੇ

 

ਇਸ ਸਮੇਂ ਸਿੱਧੂ ਮੂਸੇਵਾਲਾ ਦੇ ਕਈ ਗੀਤ ਰਿਕਾਰਡ ਹੋ ਰਹੇ ਹਨ। ਉਸ ਦੇ ਪਿਤਾ ਨੇ ਭੋਗ ਸਮੇਂ ਕਿਹਾ ਸੀ ਕਿ ਉਹ ਆਪਣੇ ਪੁੱਤਰ ਨੂੰ ਚਾਰ-ਪੰਜ ਸਾਲ ਤਕ ਜ਼ਿੰਦਾ ਰੱਖਣ ਦੀ ਕੋਸ਼ਿਸ਼ ਕਰਨਗੇ। ਉਸ ਦੇ ਗੀਤ ਹੌਲੀ-ਹੌਲੀ ਰਿਲੀਜ਼ ਕੀਤੇ ਜਾਣਗੇ। ਸੂਤਰਾਂ ਮੁਤਾਬਕ ਪਰਿਵਾਰ ਨੇ ਛੇ ਮਹੀਨਿਆਂ ਬਾਅਦ ਉਨ੍ਹਾਂ ਦੇ ਗੀਤ ਰਿਲੀਜ਼ ਕਰਨ ਦੀ ਚਰਚਾ ਕੀਤੀ ਸੀ। ਪਰ ਕੁਝ ਮੈਂਬਰਾਂ ਨੇ ਕਿਹਾ ਕਿ ਗੀਤ ਇਕ ਮਹੀਨੇ ਬਾਅਦ ਰਿਲੀਜ਼ ਕੀਤੇ ਜਾਣੇ ਚਾਹੀਦੇ ਹਨ।

ਮੂਸੇਵਾਲਾ ਨੂੰ ਮਾਨਸਾ ਵਿੱਚ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ

 

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅਰਦਾਸ ਰੱਖੀ ਗਈ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

 

ਇਹ ਵੀ ਪੜੋ : ਸਿੱਧੂ ਮੂਸੇਵਾਲਾ ਕੱਤਲ ਕੇਸ ‘ਚ ਫੜੇ ਸ਼ਾਰਪ ਸ਼ੂਟਰਾ ਨੂੰ ਪੰਜਾਬ ਲਿਆਵੇਗੀ ਪੁਲਿਸ

ਇਹ ਵੀ ਪੜੋ : ਲਾਰੈਂਸ ਬਿਸ਼ਨੋਈ ਦਾ ਰਿਮਾਂਡ 27 ਜੂਨ ਤੱਕ ਵਧਾਇਆ

ਸਾਡੇ ਨਾਲ ਜੁੜੋ : Twitter Facebook youtube

SHARE