ਰਾਕੇਸ਼ ਕੁਮਾਰ ਸਿੰਗਲਾ ਇਸ਼ਤਿਹਾਰੀ ਭਗੌੜਾ ਐਲਾਨਿਆ ਗਿਆ

0
134
Tender scams of grain markets
Tender scams of grain markets

ਇੰਡੀਆ ਨਿਊਜ਼, ਲੁਧਿਆਣਾ (Tender scams of grain markets) : ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ਵਿੱਚ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ l

ਉਸਨੂੰ ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਅਪਰਾਧੀ (ਪੀਓ) ਐਲਾਨ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਕਰੇਟ ਅਤੇ ਕਿਰਤ ਅਤੇ ਅਨਾਜ ਢੋਆ-ਢੁਆਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ।

ਰਾਕੇਸ਼ ਸਿੰਗਲਾ ਨੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ।

ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

ਇਹ ਵੀ ਪੜ੍ਹੋ: ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ’ ਚ ਮਹਿਲਾ ਏਜੰਟ ਗ੍ਰਿਫ਼ਤਾਰ

ਇਹ ਵੀ ਪੜ੍ਹੋ:  ਜੱਚਾ ਮੌਤ ਦਰ 129 ਤੋਂ ਘਟ ਕੇ 105 ਹੋਈ : ਸਿਹਤ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE