- ਅਣ-ਅਧਿਕਾਰਿਤ ਤੌਰ ‘ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਹੋਇਆ ਹਾਦਸਾ
ਇੰਡੀਆ ਨਿਊਜ਼, ਤਰਨਤਾਰਨ: ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਿਤ ਤੌਰ ‘ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿਚ ਚਾਰ ਕਾਰ ਸਵਾਰਾਂ ਦੀ ਮੌਤ ਹੋ ਗਈ ਤੇ ਕਾਰ ਵਿਚ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀਂ ਹੋ ਗਿਆ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਸਵਿਫਟ ਕਾਰ ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ ਅਤੇ ਇਹ ਸਵਿਫਟ ਕਾਰ ਨੂੰ ਜੋਬਨਪ੍ਰੀਤ ਸਿੰਘ ਚਲਾ ਰਿਹਾ ਸੀ। ਜਦ ਉਹ ਆਪਣੇ ਪਿੰਡ ਬਾਬਾ ਬਕਾਲਾ ਸਾਹਿਬ ਤੋਂ ਮਖੂ ਜੀਰਾ ਨੂੰ ਜਾ ਰਹੇ ਸੀ ਤਾਂ ਕਸਬਾ ਹਰੀਕੇ ਦੇ ਨਜ਼ਦੀਕ ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਿਤ ਤੌਰ ‘ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਲੱਗਿਆ ਸਾਹਮਣੇ ਤੋਂ ਆ ਰਹੀ ਮਰੂਤੀ ਕਾਰ ਨਾਲ ਟੱਕਰ ਹੋ ਗਈ।
ਚਾਰਾਂ ਦੀ ਮੋਕੇ ਤੇ ਹੀ ਮੌਤ
ਇਹ ਟੱਕਰ ਇੰਨੀ ਜਬਰਦਸਤ ਸੀ ਕੀ ਸਵਿਫਟ ਕਾਰ ਡਿਵਾਈਡਰ ਨਾਲ ਬਣੇ ਪੁੱਲ ਤੋਂ ਹੇਠਾਂ ਡਿੱਗ ਪਈ। ਜਿਸ ਕਾਰਨ ਸਵਿਫਟ ਕਾਰ ਵਿਚ ਸਵਾਰ ਜੋਬਨਪ੍ਰੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ, ਪਵਨਪ੍ਰੀਤ ਕੌਰ ਪਤਨੀ ਜੋਬਨਪ੍ਰੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਦੀ ਮੋਕੇ ਤੇ ਹੀ ਮੌਤ ਹੋ ਗਈ।
ਜਦਕਿ ਸਵਿਫਟ ਕਾਰ ਵਿਚ ਸਵਾਰ ਤਿੰਨੇ ਵਿਅਕਤੀ ਪਵਿੱਤਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਨੰਗਲ ਗੰਭੀਰ ਰੂਪ ਵਿੱਚ ਜ਼ਖ਼ਮੀਂ ਹੋ ਗਿਆ। ਜਦਕਿ ਦੁਸਰੀ ਮਰੂਤੀ ਕਾਰ ਵਿਚ ਸਵਾਰ ਵਿਅਕਤੀਆਂ ਦੀ ਵੀ ਮੌਤ ਹੋ ਗਈ। ਜਿਨਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਕਬਜ਼ੇ ਵਿਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Get Current Updates on, India News, India News sports, India News Health along with India News Entertainment, and Headlines from India and around the world.