India News (ਇੰਡੀਆ ਨਿਊਜ਼), Thanks For ‘Bharat Bandh’, ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਭਾਰਤ ਬੰਦ ਦੇ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਪੰਜਾਬ ਵਿੱਚ ਮਿਲੇ ਭਰਮੇ ਹੁੰਗਾਰੇ ਨੂੰ ਲੈ ਕੇ ਕਿਸਾਨ ਨੇਤਾਵਾਂ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ (Thanks For ‘Bharat Bandh’)। ਗੋਰਤਲਬ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਸ਼ੰਬੂ ਬਾਰਡਰ ਅਤੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੇ ਕਾਫਲੇ ਨੂੰ ਬੈਰੀਗੇਡ ਲਗਾ ਕੇ ਰੋਕ ਦਿੱਤਾ ਗਿਆ ਹੈ। ਜਿਸਦੇ ਮੱਦੇ ਨਜ਼ਰ ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ ਅਤੇ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਕਰਾਲਾ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ।
ਭਾਰਤ ਬੰਦ ਨੂੰ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਸੂਬੇ ਭਰ ਵਿੱਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ,ਬੈਂਕ ਅਤੇ ਸਨਅਤੀ ਅਦਾਰੇ ਬੰਦ ਰਹੇ। ਸੂਬੇ ਵਿੱਚ ਕਿਸਾਨਾਂ ਮਜ਼ਦੂਰਾਂ ਨਾਲ ਰਲ ਕੇ ਸਮਾਜ ਦੇ ਹੋਰ ਵਰਗਾ ਨੇ 180 ਦੇ ਲਗਭਗ ਥਾਵਾਂ ਉੱਤੇ ਪ੍ਰਮੁੱਖ ਸੜਕੀ ਮਾਰਗਾਂ ਤੇ ਧਰਨੇ ਦੇ ਕੇ ਚੱਕਾ ਜਾਮ ਕਰ ਦਿੱਤਾ।
ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਫਲਿਆਂ ਦੇ ਤੌਰ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜੇਕਰ ਗੱਲ ਬਨੂੜ ਦੀ ਕੀਤੀ ਜਾਵੇ ਤਾਂ ਇਥੇ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਵੱਲੋਂ ਮਾਰਕੀਟ ਨੂੰ ਬੰਦ ਕਰਵਾਇਆ ਗਿਆ ਅਤੇ ਜ਼ੀਰਕਪੁਰ ਰਾਜਪੁਰਾ ਹਾਈਵੇ ਦੇ ਉੱਪਰ ਪੈਂਦੇ ਅਜੀਜਪੁਰ ਟੋਲ ਪਲਾਜਾ ਨੂੰ ਵੀ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਲਈ ਬੰਦ ਰੱਖਿਆ ਗਿਆ
ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ
ਉਧਰ ਦੂਜੇ ਪਾਸੇ ਸਮਾਜ ਸੇਵਕ ਅਵਤਾਰ ਸਿੰਘ ਨਗਲਾ ਨੇ ਏਟਕ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਜੀਰਕਪੁਰ ਦੇ ਪਟਿਆਲਾ ਚੌਂਕ ਵਿੱਚ ਸ਼ਮੂਲੀਅਤ ਕੀਤੀ। ਸਮਾਜ ਸੇਵਕ ਅਵਤਾਰ ਸਿੰਘ ਨਗਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਨਿਆਂ ਦਾ ਪੱਖ ਪੂਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੱਕ ਮਿਲਣ ਤੱਕ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।
ਕਿਸਾਨ ਨੇਤਾ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਵਿਰੁੱਧ, ਜਮਹੂਰੀਅਤ ਅਤੇ ਸੰਵਿਧਾਨਕ ਰਵਾਇਤਾਂ ਦਾ ਘਾਣ ਕਰਨ ਵਿਰੁੱਧ,ਕਿਸਾਨਾਂ ਤੇ ਜਬਰ ਕਰਨ ਵਿਰੁੱਧ,ਕਿਸਾਨਾਂ ਦੀ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਪ੍ਰੀਪੇਡ ਮੀਟਰ ਲਗਾਉਣ ਦੀ ਨੀਤੀ ਨੂੰ ਰੱਦ ਕਰਵਾਉਣ,ਚਾਰ ਲੇਬਰ ਕੋਡ ਰੱਦ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ, ਹਿੱਟ ਐਂਡ ਰਨ ਕਾਨੂੰਨ ਰੱਦ ਕਰਨ,ਬਿਜਲੀ,ਰੇਲਵੇ ਅਤੇ ਰੱਖਿਆ ਸਮੇਤ ਜਨਤਕ ਖੇਤਰ ਦੇ ਨਿਜੀਕਰਨ ਕਰਨ ਵਿਰੁੱਧ, ਰੁਜ਼ਗਾਰ ਦੇ ਅਧਿਕਾਰ ਅਤੇ ਠੇਕੇਦਾਰੀ ਸਿਸਟਮ ਵਿਰੁੱਧ,26000 ਰੁਪਏ ਘੱਟੋ ਘੱਟ ਉਜਰਤ ਦੇਣ,ਸਰਲ ਅਤੇ ਕਿਸਾਨ ਪੱਖੀ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈਕੇ ਦਿੱਤਾ ਗਿਆ ਸੀ।
ਬੰਦ ਨੂੰ ਆੜਤੀ ਐਸੋਸੀਏਸ਼ਨਾਂ, ਟਰੱਕ ਯੂਨੀਅਨਾਂ, ਪ੍ਰਾਈਵੇਟ ਬੱਸ ਓਪਰੇਟਰਾਂ,ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਵਪਾਰ ਮੰਡਲ,ਖੇਤ ਅਤੇ ਪੇਂਡੂ ਮਜ਼ਦੂਰ ਜੱਥੇਬੰਦੀਆਂ, ਨੌਜਵਾਨ, ਵਿਦਿਆਰਥੀ,ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਅਤੇ ਮੋਰਚਿਆਂ ਨੇ ਸਮਰਥਨ ਦਿੱਤਾ ਸੀ।
ਇਹ ਵੀ ਪੜ੍ਹੋ :Construction Against The Map : ਜ਼ੀਰਕਪੁਰ ਨਗਰ ਕੌਂਸਲ ਨੂੰ ਲੱਗ ਰਿਹਾ ਲੱਖਾਂ ਦਾ ਚੂਨਾ, ਨਕਸ਼ੇ ਦੇ ਉਲਟ ਹੋ ਰਹੇ ਨਿਰਮਾਣ ਕਾਰਜ