ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ: ਮੀਤ ਹੇਅਰ

0
173
The 74th anniversary of the gold medal won by the Indian hockey team in London Olympic Games 1948, Legendary hockey player Balbir Singh Sr, Always inspiring for young players
The 74th anniversary of the gold medal won by the Indian hockey team in London Olympic Games 1948, Legendary hockey player Balbir Singh Sr, Always inspiring for young players
  • ਖੇਡ ਮੰਤਰੀ ਨੇ ਲੰਡਨ ਓਲੰਪਿਕਸ ਦੇ ਸੋਨ ਤਮਗਾ ਜਿੱਤਣ ਦੀ 74ਵੀਂ ਵਰ੍ਹੇਗੰਢ ਮਹਾਨ ਹਾਕੀ ਖਿਡਾਰੀ ਦੇ ਪਰਿਵਾਰ ਨਾਲ ਸਾਂਝੀ ਕੀਤੀ

ਚੰਡੀਗੜ੍ਹ, PUNJAB NEWS: ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸਮੁੱਚਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ।

ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੰਡਨ ਓਲੰਪਿਕ ਖੇਡਾਂ 1948 ਵਿੱਚ ਭਾਰਤੀ ਹਾਕੀ ਟੀਮ ਵੱਲੋਂ ਜਿੱਤੇ ਸੋਨ ਤਮਗਾ ਦੀ 74ਵੀਂ ਵਰ੍ਹੇਗੰਢ ਉਸ ਟੀਮ ਦੇ ਅਹਿਮ ਮੈਂਬਰ ਰਹੇ ਬਲਬੀਰ ਸਿੰਘ ਸੀਨੀਅਰ ਦੇ ਇੱਥੇ ਸੈਕਟਰ 36 ਸਥਿਤ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਗੱਲ ਕਰਦਿਆਂ ਕਹੀ।

ਪੰਜਾਬ ਦੇ ਵੱਡੇ ਨਾਮੀਂ ਖਿਡਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਨੌਜਵਾਨਾਂ ਲਈ ਪ੍ਰੇਰਨਾ ਦਾ ਸੋਮਾ ਬਣਾਇਆ ਜਾ ਰਿਹਾ

The 74th anniversary of the gold medal won by the Indian hockey team in London Olympic Games 1948, Legendary hockey player Balbir Singh Sr, Always inspiring for young players
The 74th anniversary of the gold medal won by the Indian hockey team in London Olympic Games 1948, Legendary hockey player Balbir Singh Sr, Always inspiring for young players

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡਾਂ ਦਾ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਪੰਜਾਬ ਦੇ ਵੱਡੇ ਨਾਮੀਂ ਖਿਡਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਨੌਜਵਾਨਾਂ ਲਈ ਪ੍ਰੇਰਨਾ ਦਾ ਸੋਮਾ ਬਣਾਇਆ ਜਾ ਰਿਹਾ ਹੈ।

ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਲਈ ਕੇਂਦਰ ਸਰਕਾਰ ਕੋਲ ਸਿਫ਼ਾਰਸ਼ ਕਰਨਗੇ

ਖੇਡ ਵਿਭਾਗ ਖੇਡ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਬੰਧਤ ਖੇਡ ਦੇ ਮਹਾਨ ਖਿਡਾਰੀਆਂ ਦੇ ਨਾਮ ਉੱਤੇ ਟਰਾਫੀਆਂ ਦੇਣ ਉੱਤੇ ਵਿਚਾਰ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਲਈ ਕੇਂਦਰ ਸਰਕਾਰ ਕੋਲ ਸਿਫ਼ਾਰਸ਼ ਕਰਨਗੇ।

1948 ਵਿੱਚ ਲੰਡਨ ਓਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਆਜ਼ਾਦ ਭਾਰਤ ਦੀ ਹਾਕੀ ਟੀਮ ਨੇ ਸੋਨ ਤਮਗਾ ਜਿੱਤਿਆ ਅਤੇ ਪਹਿਲੀ ਵਾਰ ਤਿਰੰਗਾ ਝੰਡਾ ਓਲੰਪਿਕਸ ਵਿੱਚ ਲਹਿਰਾਇਆ

ਮੀਤ ਹੇਅਰ ਕਿਹਾ ਕਿ 1947 ਵਿੱਚ ਦੇਸ਼ ਦੇ ਆਜ਼ਾਦ ਹੋਣ ਉਪਰੰਤ 1948 ਵਿੱਚ ਲੰਡਨ ਓਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਆਜ਼ਾਦ ਭਾਰਤ ਦੀ ਹਾਕੀ ਟੀਮ ਨੇ ਸੋਨ ਤਮਗਾ ਜਿੱਤਿਆ ਅਤੇ ਪਹਿਲੀ ਵਾਰ ਤਿਰੰਗਾ ਝੰਡਾ ਓਲੰਪਿਕਸ ਵਿੱਚ ਲਹਿਰਾਇਆ ਗਿਆ ਅਤੇ ਉਸ ਦੇਸ਼ ਵਿੱਚ ਲਹਿਰਾਇਆ ਜਿਸ ਨੇ ਭਾਰਤ ਉਤੇ 200 ਸਾਲ ਤੋਂ ਵੱਧ ਰਾਜ ਕੀਤਾ। ਬਲਬੀਰ ਸਿੰਘ ਸੀਨੀਅਰ ਦਾ ਇਸ ਜਿੱਤ ਵਿੱਚ ਵੱਡਾ ਯੋਗਦਾਨ ਸੀ ਅਤੇ ਉਸ ਤੋਂ ਬਾਅਦ ਵੀ ਦੋ ਓਲੰਪਿਕਸ ਵਿੱਚ ਸੋਨ ਤਮਗੇ ਜਿੱਤ ਕੇ ਗੋਲਡਨ ਹੈਟ੍ਰਿਕ ਪੂਰੀ ਕੀਤੀ।

The 74th anniversary of the gold medal won by the Indian hockey team in London Olympic Games 1948, Legendary hockey player Balbir Singh Sr, Always inspiring for young players
The 74th anniversary of the gold medal won by the Indian hockey team in London Olympic Games 1948, Legendary hockey player Balbir Singh Sr, Always inspiring for young players

ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੂੰ ਵਧਾਈ ਦਿੰਦਿਆਂ ਮਹਾਨ ਖਿਡਾਰੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਪਰਿਵਾਰ ਨੂੰ ਦੱਸਿਆ ਕਿ ਅਗਲੇ ਸਾਲ ਲੰਡਨ ਓਲੰਪਿਕਸ ਦੇ ਸੋਨ ਤਮਗੇ ਜਿੱਤਣ ਦੇ 75 ਸਾਲ ਪੂਰੇ ਹੋਣ ਉੱਤੇ ਸਮਾਗਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE