The Chief Minister took the blessing
ਇੰਡੀਆ ਨਿਊਜ਼, ਚੰਡੀਗੜ੍ਹ :
The Chief Minister took the blessing ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ।
ਸੂਬਾ ਸਰਕਾਰ ਦੀ ਸ਼ਲਾਘਾ ਕੀਤੀ (The Chief Minister took the blessing)
ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ। ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ।
ਇਹ ਵੀ ਪੜ੍ਹੋ : ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਸਿੱਧੇ ਤੌਰ ‘ਤੇ ਲੇਬਰ ਕੰਮ ਕਰਨ ਦੀ ਇਜਾਜ਼ਤ
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ
Connect With Us : Twitter Facebook