ਕਿਸਾਨਾਂ ਦੀ ਮੰਗ ਫਿਰ ਹੋਈ ਪੂਰੀ, ਐਮ.ਐਸ.ਪੀ. ਉਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

0
209
The demand of the farmers has been fulfilled again, The date has been extended to August 10, Moong dal crop
The demand of the farmers has been fulfilled again, The date has been extended to August 10, Moong dal crop
  • ਐਮ.ਐਸ.ਪੀ. ਤੋਂ ਘੱਟ ਉਤੇ ਫਸਲ ਵੇਚਣ ਵਾਲੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, PUNJAB NEWS: ਸੂਬੇ ਭਰ ਦੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) `ਤੇ ਖਰੀਦ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ।

 

 

 

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਘੱਟੋ-ਘੱਟ ਸਮਰਥਨ ਮੁੱਲ`ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ 31 ਜੁਲਾਈ ਨੂੰ ਖ਼ਤਮ ਹੋਣੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਇਸ ਖ਼ਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

 

 

ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿੱਚ ਵੇਚ ਸਕਦੇ ਹਨ

 

 

ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿੱਚ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਰਾਜ ਦੀ ਨੋਡਲ ਏਜੰਸੀ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਰਾਮਵੀਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।

 

The demand of the farmers has been fulfilled again, The date has been extended to August 10, Moong dal crop
The demand of the farmers has been fulfilled again, The date has been extended to August 10, Moong dal crop

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਉਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ।

 

 

ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫੈਸਲਾ

 

 

ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਚੁੱਕੇ ਹਨ ਕਿ ਸਬੰਧਤ ਕਿਸਾਨਾਂ ਨੂੰ ਇਸ ਰਾਸ਼ੀ ਦੀ ਅਦਾਇਗੀ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ।

 

 

 

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿੱਚ 4807 ਮੀਟਰਿਕ ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫੀਸਦੀ ਬਣਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਅਦਾਇਗੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

 

 

 

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦੀਆਂ ਮਿਸਾਲੀ ਪਹਿਲਕਦਮੀ ਤਹਿਤ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ `ਤੇ ਕਿਸਾਨਾਂ ਤੋਂ ਸਿੱਧਾ 7275 ਰੁਪਏ ਪ੍ਰਤੀ ਕੁਇੰਟਲ ਤਹਿਤ ਖ਼ਰੀਦ ਸ਼ੁਰੂ ਕੀਤੀ ਸੀ।

 

 

 

ਇਸ ਉਪਰਾਲੇ ਨਾਲ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਸਮੇਂ ਦੌਰਾਨ ਔਸਤਨ ਪ੍ਰਤੀ ਏਕੜ ਪੰਜ ਕੁਇੰਟਲ ਝਾੜ ਦੇ ਲਿਹਾਜ਼ ਨਾਲ 36 ਹਜ਼ਾਰ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਬਿਜਾਈ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਹ 50,000 ਏਕੜ ਰਕਬੇ ਵਿੱਚ ਸੀ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE