ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0
185
The head constabA bribe of Rs.20,000, le arrested, State Vigilance Bureau
The head constabA bribe of Rs.20,000, le arrested, State Vigilance Bureau
  • ਗ੍ਰਿਫ਼ਤਾਰ ਨਾ ਕਰਨ ਬਦਲੇ ਉਸ ਤੋਂ 30,000 ਰੁਪਏ ਦੀ ਮੰਗ ਕਰ ਰਿਹਾ ਸੀ

ਚੰਡੀਗੜ੍ਹ, PUNJAB NEWS: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹੈਡ ਕਾਂਸਟੇਬਲ ਕਾਰਜ ਸਿੰਘ ਨੂੰ ਪਿੰਡ ਢੰਡੀਆਂ, ਤਹਿਸੀਲ ਜ਼ੀਰਾ ਦੇ ਕਾਰਜ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

 

 

ਸੌਦਾ 20,000 ਰੁਪਏ ਵਿੱਚ ਤੈਅ ਹੋਇਆ

 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਥਾਣਾ ਜੀਰਾ ਵਿੱਚ ਉਸ ਦੇ ਭਰਾ ਖ਼ਿਲਾਫ਼ ਮਾਈਨਿੰਗ ਦਾ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਿਹਾ ਉਕਤ ਹੌਲਦਾਰ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਨਾ ਕਰਨ ਬਦਲੇ ਉਸ ਤੋਂ 30,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ।

 

 

 

ਉਕਤ ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਹੌਲਦਾਰ ਕਾਰਜ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 

 

 

ਇਸ ਸਬੰਧ ਵਿਚ ਉਕਤ ਪੁਲਿਸ ਮੁਲਾਜਮ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

 

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE