13 ਰਾਸ਼ਟਰੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਸਨਮਾਨ The honor of Panchayati Raj Institutions

0
200
The honor of Panchayati Raj Institutions
The honor of Panchayati Raj Institutions
  • ਪੰਜਾਬ ਪੇਂਡੂ ਵਿਕਾਸ ਮੰਤਰੀ ਵੱਲੋਂ 1 ਜੂਨ ਤੋਂ ਅਵਾਰਡ ਜੇਤੂ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸ਼ੁਰੂ ਕਰਨ ਦਾ ਐਲਾਨ
  • 7 ਗ੍ਰਾਮ ਪੰਚਾਇਤਾਂ, 2 ਬਲਾਕ ਸਮਿਤੀਆਂ ਅਤੇ 1 ਜ਼ਿਲ੍ਹਾ ਪ੍ਰੀਸ਼ਦ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਅਵਾਰਡ, 1 ਗ੍ਰਾਮ ਸਭਾ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ, 1 ਗ੍ਰਾਮ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ, 1 ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ।
  •  ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਵੱਲੋਂ ਸਾਲ 2020-21 ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਅਤੇ ਨਾਨਾ ਜੀ ਦੇਸ਼ਮੁਖ ਪੁਰਸਕਾਰਾਂ ਦਾ ਐਲਾਨ

ਇੰਡੀਆ ਨਿਊਜ਼ ਚੰਡੀਗੜ੍ਹ

The honor of Panchayati Raj Institutions ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਨੇ ਸਾਲ 2020-21 ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਅਵਾਰਡ ਅਤੇ ਨਾਨਾ ਜੀ ਦੇਸ਼ਮੁਖ ਪੁਰਸਕਾਰ ਦਿੱਤੇ ਹਨ। ਇਹ ਅਵਾਰਡ ਪੰਚਾਇਤੀ ਰਾਜ ਸੰਸਥਾਵਾਂ ਨੂੰ ਹਰ ਸਾਲ ਚੰਗੀ ਕਾਰਗੁਜ਼ਾਰੀ ਲਈ ਦਿੱਤੇ ਜਾਂਦੇ ਹਨ। ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਨੇ ਇਸ ਸਾਲ 13 ਅਵਾਰਡ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

The honor of Panchayati Raj Institutions
The honor of Panchayati Raj Institutions

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਸੂਬੇ ਦੀਆਂ ਸਾਰੀਆਂ 13 ਅਵਾਰਡ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਪੰਚਾਇਤਾਂ ਨੂੰ ਸਰਕਾਰੀ ਗਰਾਂਟਾਂ ਦੀ ਬਿਨਾਂ ਕਿਸੇ ਭੇਦਭਾਵ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਨੂੰ ਉਨ੍ਹਾਂ ਦੇ ਚੰਗੇ ਕੰਮ ਲਈ ਪੂਰਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਦਾ ਸਨਮਾਨ ਕਰੇਗੀ।

The honor of Panchayati Raj Institutions
The honor of Panchayati Raj Institutions

ਇਸ ਤੋਂ ਪਹਿਲਾਂ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ 1 ਜੂਨ, 2022 ਤੋਂ ਅਵਾਰਡ ਜੇਤੂ ਪਿੰਡਾਂ ਤੋਂ ਗ੍ਰਾਮ ਸਭਾ ਇਜਲਾਸ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਕਰਵਾਈਆਂ ਜਾਣਗੀਆਂ ਜਿਸ ਲਈ ਵਿਭਾਗ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਕਰਵਾਈਆਂ ਜਾਣਗੀਆਂ The honor of Panchayati Raj Institutions

ਪੇਂਡੂ ਵਿਕਾਸ ਮੰਤਰੀ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਅਵਾਰਡ ਜੇਤੂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਪੰਚਾਇਤਾਂ ਲਈ ਰੋਲ ਮਾਡਲ ਬਣਨ ਅਤੇ ਹੋਰਨਾਂ ਨੂੰ ਵੀ ਉਨ੍ਹਾਂ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਨ।

The honor of Panchayati Raj Institutions
The honor of Panchayati Raj Institutions

ਪੁਰਸਕਾਰ ਜਿੱਤਣ ਵਾਲੀਆਂ ਸੰਸਥਾਵਾਂ ਵਿੱਚ 7 ਗ੍ਰਾਮ ਪੰਚਾਇਤਾਂ- 2 ਬਲਾਕ ਸਮਿਤੀਆਂ-1 ਜ਼ਿਲ੍ਹਾ ਪ੍ਰੀਸ਼ਦ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ, 1 ਗ੍ਰਾਮ ਸਭਾ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਪੁਰਸਕਾਰ, 1 ਗ੍ਰਾਮ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ, 1 ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ ਸ਼ਾਮਲ ਹਨ।

The honor of Panchayati Raj Institutions
The honor of Panchayati Raj Institutions

ਜੇਤੂ ਜ਼ਿਲ੍ਹਾ ਪ੍ਰੀਸ਼ਦ ਨੂੰ 50 ਲੱਖ ਰੁਪਏ, ਪੰਚਾਇਤ ਸਮਿਤੀਆਂ ਨੂੰ 25 ਲੱਖ ਰੁਪਏ, ਗ੍ਰਾਮ ਸਭਾ ਨੂੰ 10 ਲੱਖ ਰੁਪਏ, ਗ੍ਰਾਮ ਪੰਚਾਇਤਾਂ ਨੂੰ 5 ਲੱਖ ਰੁਪਏ ਤੋਂ ਇਲਾਵਾ ਹੋਰਨਾਂ ਕੰਮਾਂ ਲਈ 3 ਲੱਖ ਰੁਪਏ ਵਾਧੂ ਦਿੱਤੇ ਜਾਂਦੇ ਹਨ।

ਇਨਾਮ ਜਿੱਤਣ ਵਾਲੀਆਂ ਸੰਸਥਾਵਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ, ਬਲਾਕ ਸਮਿਤੀਆਂ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ, ਬਲਾਕ ਸਮੰਤੀ ਕਪੂਰਥਲਾ ਜ਼ਿਲ੍ਹਾ ਕਪੂਰਥਲਾ, ਗ੍ਰਾਮ ਪੰਚਾਇਤਾਂ ਰਾਏਖਾਨਾ ਬਠਿੰਡਾ, ਰੋਹਲੇ ਲੁਧਿਆਣਾ, ਨਗਲ ਗੜ੍ਹੀਆਂ-ਐਸ.ਏ.ਐਸ. ਨਗਰ, ਭੁਟਾਲ ਕਲਾਂ-ਸੰਗਰੂਰ, ਨੂਰਪੁਰ ਜੱਟਾਂ-ਕਪੂਰਥਲਾ, ਤਲਵੰਡੀ ਸੰਘੇੜਾ-ਜਲੰਧਰ, ਦਬੁਰਜੀ-ਹੁਸ਼ਿਆਰਪੁਰ ਸ਼ਾਮਲ ਹਨ।

The honor of Panchayati Raj Institutions
The honor of Panchayati Raj Institutions

ਇਸ ਤੋਂ ਇਲਾਵਾ ਪਿੰਡ ਚਹਿਲਾਂ ਜ਼ਿਲ੍ਹਾ ਲੁਧਿਆਣਾ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਸਭਾ ਪੁਰਸਕਾਰ, ਪਿੰਡ ਮਾਣਕ ਖਾਨਾ ਜ਼ਿਲ੍ਹਾ ਬਠਿੰਡਾ ਨੂੰ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ ਅਤੇ ਮਨਸੂਰਵਾਲ ਬੇਟ ਜ਼ਿਲ੍ਹਾ ਕਪੂਰਥਲਾ ਨੂੰ ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ ਮਿਲਿਆ। The honor of Panchayati Raj Institutions

Also Read : ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ 13000 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਭੁਗਤਾਨ Wheat Purchase Season 2022-23

Also Read : ਪੰਚਾਇਤਾਂ ਭਾਰਤੀ ਲੋਕਤੰਤਰ ਦੇ ਥੰਮ੍ਹ ਹਨ: ਮੋਦੀ

Also Read : ਭਗਵੰਤ ਮਾਨ ਨੇ ਦਿੱਲੀ ਦੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ Bhagwant mann’s Delhi Visit

Connect With Us : Twitter Facebook youtube

SHARE