The Importance Of The Vote : ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ

0
26
The Importance Of The Vote

The Importance Of The Vote

India News (ਇੰਡੀਆ ਨਿਊਜ਼), SMS Sandhu, ਚੰਡੀਗੜ੍ਹ : ਇਸ ਵਾਰ ‘ਪਾਰ 70’ ਦੇ ਨਾਅਰੇ ਨਾਲ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮਾਂ ਵਿੱਚ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵੀ ਭਾਗੀਦਾਰ ਬਣੇਗਾ। ਟਰੱਸਟ ਪੰਜਾਬ ਦੀਆਂ ਪੇਂਡੂ ਔਰਤਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗਾ। ਇਸ ਦੇ ਲਈ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਹਿਲਾ ਪੰਚਾਇਤਾਂ ਦਾ ਗਠਨ ਕੀਤਾ ਜਾਵੇਗਾ। The Importance Of The Vote

ਅੱਜ ਵੀ ਪੁਰਸ਼ ਫੈਸਲਾ ਕਰਦੇ ਹਨ

ਟਰੱਸਟ ਦੀ ਪੰਜਾਬ ਪ੍ਰਧਾਨ ਹਰਦੀਪ ਕੌਰ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਦਿਸ਼ਾ ਵੂਮੈਨ ਵੈਲਫੇਅਰ ਟਰੱਸਟ ਦੀਆਂ ਮਹਿਲਾ ਵਰਕਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੋਟਾਂ ਸਬੰਧੀ ਸਰਵੇ ਕੀਤਾ ਗਿਆ। ਜਿਸ ਰਾਹੀਂ ਇਹ ਗੱਲ ਸਾਹਮਣੇ ਆਈ ਕਿ ਦੇਸ਼ ਦੇ ਸਭ ਤੋਂ ਖੁਸ਼ਹਾਲ ਸੂਬੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਅੱਜ ਵੀ ਪੁਰਸ਼ ਇਹ ਫੈਸਲਾ ਕਰਦੇ ਹਨ ਕਿ ਘਰ ਦੀਆਂ ਔਰਤਾਂ ਨੇ ਕਿਸ ਨੂੰ ਵੋਟ ਪਾਉਣੀ ਹੈ। ਔਰਤਾਂ ਨੂੰ ਆਪਣੀ ਮਰਜ਼ੀ ਅਨੁਸਾਰ ਦੇਸ਼ ਦੀ ਸਰਕਾਰ ਚੁਣਨ ਦਾ ਅਧਿਕਾਰ ਵੀ ਨਹੀਂ ਹੈ।

ਮਹਿਲਾ ਪੰਚਾਇਤਾਂ ਦਾ ਆਯੋਜਨ

ਇਸ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਦਿਸ਼ਾ ਟਰੱਸਟ ਵੱਲੋਂ “ਜਾਗ ਭੈਣੇ ਜਾਗ” ਮੁਹਿੰਮ ਤਹਿਤ ਪੇਂਡੂ ਔਰਤਾਂ ਦੇ ਹਿੱਤ ਵਿੱਚ ਮਹਿਲਾ ਪੰਚਾਇਤਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮਹਿਲਾ ਪੰਚਾਇਤਾਂ ਰਾਹੀਂ ਪੇਂਡੂ ਔਰਤਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਉਹ ਕਿਸ ਨੂੰ ਵੋਟ ਪਾਉਣ, ਇਹ ਫੈਸਲਾ ਕਰਨ ਦਾ ਅਧਿਕਾਰ ਸਿਰਫ਼ ਉਨ੍ਹਾਂ ਕੋਲ ਹੈ। ਵੋਮੈਨ ਐਕਟੀਵਿਸਟ ਹਰਦੀਪ ਕੌਰ ਨੇ ਦੱਸਿਆ ਕਿ ਇਸ ਦੇ ਲਈ ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਮਸ਼ਹੂਰ ਸਿਲੀਕਾਨ ਸਿਟੀ ਮੋਹਾਲੀ, ਰਾਇਲ ਸਿਟੀ ਪਟਿਆਲਾ ਵਿੱਚ ਮਹਿਲਾ ਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। The Importance Of The Vote

ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪ੍ਰਸ਼ਾਸਨ ਦੇ ਸਵੀਪ ਅਫ਼ਸਰਾਂ ਨੂੰ ਬੁਲਾਇਆ ਜਾਵੇਗਾ ਜਦਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮਹਿਲਾ ਸੈੱਲਾਂ ਦੀਆਂ ਜ਼ਿਲ੍ਹਾ ਪ੍ਰਧਾਨਾਂ ਨੂੰ ਬੁਲਾਇਆ ਜਾਵੇਗਾ। ਇਨ੍ਹਾਂ ਮਹਿਲਾ ਜ਼ਿਲ੍ਹਾ ਪ੍ਰਧਾਨਾਂ ਅੱਗੇ ਪੇਂਡੂ ਔਰਤਾਂ ਆਪਣਾ ਏਜੰਡਾ ਪੇਸ਼ ਕਰਨਗੀਆਂ। ਇਨ੍ਹਾਂ ਪੰਚਾਇਤਾਂ ਵੱਲੋਂ ਆਉਣ ਵਾਲੇ ਸੁਝਾਅ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ ਦੇ ਰੂਪ ਵਿੱਚ ਸੌਂਪੇ ਜਾਣਗੇ ਤਾਂ ਜੋ ਉਹ ਇਸ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਲ ਕਰ ਸਕਣ। The Importance Of The Vote

ਇਹ ਵੀ ਪੜ੍ਹੋ :Opposition To Bjp : ਬਨੂੜ ਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਬੇਟੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ

 

SHARE