ਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ

0
166
The main agents who pass the stolen vehicles through the toll gates along with the authorities, 21 lakh cash recovered, 6 days police remand by the court
  • ਘਰੋਂ ਤਲਾਸ਼ੀ ਦੌਰਾਨ 21 ਲੱਖ ਦੀ ਨਕਦੀ ਬਰਾਮਦ, ਅਦਾਲਤ ਵੱਲੋਂ 6 ਦਿਨਾਂ ਦਾ ਪੁਲਿਸ ਰਿਮਾਂਡ

ਚੰਡੀਗੜ੍ਹ, PUNJAB NEWS: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਮੁਹਿੰਮ ਦੌਰਾਨ ਅਧਿਕਾਰੀਆਂ ਨਾਲ ਮਿਲ ਕੇ ਟੈਕਸ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਮੁੱਖ ਏਜੰਟ (ਪਾਸਰ) ਰਜਿੰਦਰ ਸਿੰਘ ਸੋਢੀ ਉਰਫ਼ ਲਵਲੀ ਨੂੰ ਅੱਜ ਅੰਬਾਲਾ, ਹਰਿਆਣਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਘਰੋਂ ਭਾਰੀ ਨਕਦੀ ਬਰਾਮਦ ਕੀਤੀ ਹੈ।

ਜੀਐਸਟੀ ਦੀ ਚੋਰੀ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ

 

ਉਹ ਸੂਬੇ ਵਿੱਚ ਆਬਕਾਰੀ ਅਤੇ ਕਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀਐਸਟੀ ਦੀ ਚੋਰੀ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਲੋੜੀਂਦਾ ਸੀ।

 

The main agents who pass the stolen vehicles through the toll gates along with the authorities, 21 lakh cash recovered, 6 days police remand by the court
The main agents who pass the stolen vehicles through the toll gates along with the authorities, 21 lakh cash recovered, 6 days police remand by the court

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਸਬੰਧੀ ਐਫ.ਆਈ.ਆਰ. ਨੰਬਰ 8 ਮਿਤੀ 21.08.2020 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਅਤੇ 8 ਤਹਿਤ ਵਿਜੀਲੈਂਸ ਬਿਉਰੋ ਮੁਹਾਲੀ ਦੇ ਉਡਣ ਦਸਤਾ-1, ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤੀ ਹੋਈ ਹੈ।

 

ਪੰਜਾਬ ਜੀਐਸਟੀ/ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਏਜੰਟਾਂ/ਵਿਚੋਲਿਆਂ ਵਿਰੁੱਧ ਇਹ ਮਾਮਲਾ ਦਰਜ ਕੀਤਾ

 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਏਜੰਟਾਂ (ਪਾਸਰ) ਨੂੰ ਜੀ.ਐਸ.ਟੀ. ਟੈਕਸ ਤੋਂ ਬਚਣ ਦੇ ਰਾਹ ਦੱਸਣ ਦੇ ਨਾਲ-ਨਾਲ ਕੱਚੇ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਮਾਲ ਲੈ ਕੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੁਰਮਾਨੇ ਦੀ ਘੱਟ ਰਕਮ ਵਸੂਲ ਕੇ ਸੂਬੇ ਦੇ ਖਜ਼ਾਨੇ ਨੂੰ ਢਾਹ ਲਾਉਣ ਦੇ ਦੋਸ਼ ਹੇਠ ਪੰਜਾਬ ਜੀਐਸਟੀ/ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਏਜੰਟਾਂ/ਵਿਚੋਲਿਆਂ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਸੀ।

 

 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਬਕਾਰੀ ਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਏਜੰਟ/ਵਿਚੋਲੇ ਇਸ ਮੰਤਵ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨਾਵਾਰ ਆਧਾਰ ‘ਤੇ ਮੋਟੀ ਰਿਸ਼ਵਤ ਵੀ ਦਿੰਦੇ ਸਨ।

 

ਵਿਜੀਲੈਂਸ ਦੀ ਟੀਮ ਨੇ ਗਵਾਹਾਂ ਦੀ ਹਾਜ਼ਰੀ ਵਿੱਚ 21,65,241 ਰੁਪਏ ਦੀ ਨਕਦੀ ਬਰਾਮਦ ਕੀਤੀ

 

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਾਸਰ ਰਜਿੰਦਰ ਸਿੰਘ ਸੋਢੀ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਦੇ ਘਰ ਦੀ ਤਲਾਸ਼ੀ ਲਈ ਜਿਸ ਦੌਰਾਨ ਵਿਜੀਲੈਂਸ ਦੀ ਟੀਮ ਨੇ ਗਵਾਹਾਂ ਦੀ ਹਾਜ਼ਰੀ ਵਿੱਚ 21,65,241 ਰੁਪਏ ਦੀ ਭਾਰੀ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਅਗਲੇਰੀ ਤਫ਼ਤੀਸ਼ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ।

 

 

ਉਹਨਾਂ ਦੱਸਿਆ ਕਿ ਉਕਤ ਦੋਸ਼ੀਆਂ ਦਾ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਹੋਰ ਪੁੱਛਗਿੱਛ ਲਈ ਸਮਰੱਥ ਅਦਾਲਤ ਤੋਂ 6 ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕਰ ਲਿਆ ਹੈ।

 

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE