ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਪੁੱਛਿਆ ਹਾਲ

0
199
The staff will stay with the patient till the treatment, Ask about the patients who were injured in the accident with the escort vehicle, The patient's decision to bear all the expenses personally
The staff will stay with the patient till the treatment, Ask about the patients who were injured in the accident with the escort vehicle, The patient's decision to bear all the expenses personally
  • ਡਾ.ਬਲਜੀਤ ਕੌਰ ਨੇ ਐਸਕਾਰਟ ਗੱਡੀ ਨਾਲ ਫੱਟੜ ਮਰੀਜ਼ਾਂ ਦਾ ਪੁੱਛਿਆ ਹਾਲ
  • ਮੰਤਰੀ ਵੱਲੋਂ ਇਲਾਜ ਦਾ ਸਾਰਾ ਖ਼ਰਚਾ ਚੁੱਕਿਆ ਜਾਵੇਗਾ
  • ਲੜਕੀ ਨੂੰ ਛੁੱਟੀ ਮਿਲ ਗਈ ਹੈ, ਲੜਕੇ ਦੀ ਲੱਤ ਉੱਤੇ ਸੱਟ ਲੱਗੀ
  • ਸੁਰੱਖਿਆ ਅਮਲੇ ਨੇ ਹੀ ਹਸਪਤਾਲ ਦਾਖਲ ਕਰਵਾਇਆ, ਇਲਾਜ ਤੱਕ ਮਰੀਜ਼ ਦੇ ਨਾਲ ਹੀ ਰਹੇਗਾ ਅਮਲਾ

ਚੰਡੀਗੜ੍ਹ, PUNJAB NEWS (The staff will stay with the patient till the treatment):  ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ।ਇਲਾਜ ਦਾ ਸਾਰਾ ਖ਼ਰਚਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ।

ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਾਰੀ ਰਾਤ ਉਨ੍ਹਾਂ ਦੇ 5 ਸੁਰੱਖਿਆ ਕਰਮੀ ਹਾਦਸਾਗ੍ਰਸਤ ਲੜਕਾ ਤੇ ਲੜਕੀ ਦੀ ਦੇਖਭਾਲ ਲਈ ਹਸਪਤਾਲ ਮੌਜੂ਼ਦ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਰੀਜ਼ਾ ਦਾ ਸਾਰਾ ਖਰਚਾ ਉਨ੍ਹਾਂ ਵੱਲੋਂ ਨਿੱਜੀ ਤੌਰ ਉੱਤੇ ਕਰਨ ਤੋਂ ਇਲਾਵਾ ਉਨ੍ਹਾਂ ਆਪਣੇ ਸੁਰੱਖਿਆ ਕਰਮੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੂਰੇ ਇਲਾਜ ਹੋਣ ਤੱਕ ਉਹ ਹਸਪਤਾਲ ਵਿੱਚ ਰਹਿ ਕੇ ਲੜਕੇ ਦੀ ਦੇਖਭਾਲ ਕਰਨਗੇ।

The staff will stay with the patient till the treatment, Ask about the patients who were injured in the accident with the escort vehicle, The patient's decision to bear all the expenses personally
The staff will stay with the patient till the treatment, Ask about the patients who were injured in the accident with the escort vehicle, The patient’s decision to bear all the expenses personally

ਡਾ.ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਹਾਦਸੇ ਉਪਰੰਤ ਉਨ੍ਹਾਂ ਦੇ ਐਸਕਾਰਟ ਕਰਮੀਆਂ ਵੱਲੋਂ ਬੇਨਤੀ ਕਰਕੇ ਗੱਡੀ ਰੋਕ ਕੇ ਫੱਟੜਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਕਿਉਂਕਿ ਐਂਬੁਲੈਂਸ ਨੂੰ ਪਹੁੰਚਣ ਵਿੱਚ ਸਮਾਂ ਲੱਗ ਰਿਹਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਾਦਸੇ ਦਾ ਉਨ੍ਹਾਂ ਨੂੰ ਬਹੁਤ ਅਫਸੋਸ ਹੈ।

ਇਹ ਵੀ ਪੜ੍ਹੋ:  ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ

ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ

ਸਾਡੇ ਨਾਲ ਜੁੜੋ :  Twitter Facebook youtube

SHARE