The struggle of the Farmers
ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਕੁਝ ਅਖੌਤੀ ਕੌਮੀ ਨੇਤਾ ਵੀ ਸ਼ਾਮਲ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ
ਇੰਡੀਆ ਨਿਊਜ਼, ਲੁਧਿਆਣਾ:
The struggle of the Farmers ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕ-ਹਕੂਕ ਕਾਇਮ ਰੱਖੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਰੇਕ ਦੇਸ਼ ਵਾਸੀ ਨੂੰ ਲੋਕਤੰਤਰ ਅਤੇ ਮਾਨਵੀ ਅਧਿਕਾਰਾਂ ਦੀ ਖਾਤਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲੜਨ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਮੁਲਕ ਦੇ ਅੰਨਦਾਤਿਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
The struggle of the Farmers ਕਿਸਾਨਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ
ਮੁੱਖ ਮੰਤਰੀ ਨੇ ਦੁਹਰਾਇਆ ਕਿ ਸਮੂਹ ਪੰਜਾਬੀ ਖਾਸ ਕਰਕੇ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਬਜਾਏ ਓਦੋਂ ਤੱਕ ਚੌਕਸ ਰਹਿਣਾ ਚਾਹੀਦਾ ਹੈ, ਜਦੋਂ ਤੱਕ ਇਹ ਘਿਨਾਉਣੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕਰ ਰਹੇ ਲੀਡਰਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਖੌਤੀ ਕੌਮੀ ਨੇਤਾ ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ।
The struggle of the Farmers ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲ ਜਾਂਦੀ, ਓਦੋਂ ਤੱਕ ਕਾਲੇ ਕਾਨੂੰਨ ਮਨਸੂਖ ਕਰ ਦੇਣ ਦਾ ਐਲਾਨ ਵੀ ਬੇਮਾਅਨਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਘੱਟੋ-ਘੱਟ ਸਮਰਥਨ ਭਾਅ ਉਤੇ ਚੁੱਕਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਹੱਥੋਂ ਲੁੱਟ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨਾਂ ਲਈ ਇਹ ਕੁਝ ਦਿਨ ਬਹੁਤ ਅਹਿਮ ਹਨ ਅਤੇ ਸਾਡੇ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : CM In Ludhiana ਆਟੋ ਚਾਲਕਾਂ ਦੇ ਸਾਰੇ ਪੁਰਾਣੇ ਜੁਰਮਾਨੇ ਮੁਆਫ ਕੀਤੇ ਜਾਣਗੇ