- ਅਧਿਆਪਕਾਂ ਦੇ ਵਫ਼ਦ ਦਾ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਸਵਾਗਤ
- ਅਧਿਆਪਕ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਅਤੇ ਦੇਸ਼ ਭਗਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ : ਅਰਵਿੰਦ ਕੇਜਰੀਵਾਲ
ਚੰਡੀਗੜ, PUNJAB NEWS : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋ ਸੂਬੇ ਵਿੱਚ ਬਿਹਤਰ ਸਿੱਖਿਆ ਤੰਤਰ ਸਥਾਪਤ ਕਰਨ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਪੰਜਾਬ ਰਾਜ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਦਾ ਇਕ ਵਫ਼ਦ ਵੱਲੋਂ ਦਿੱਲੀ ਦੇ ਥਿਆਗਰਾਜ ਇਨਡੋਰ ਸਟੇਡੀਅਮ ਵਿੱਚ ਕਰਵਾਏ ਗਏ ਹੈਪੀਨੈਸ ਉੱਤਸਵ 2022 ਵਿੱਚ ਸ਼ਮੂਲੀਅਤ ਕੀਤੀ ਗਈ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸੱਦੇ ‘ਤੇ ਕੁਲਜੀਤ ਪਾਲ ਸਿੰਘ ਮਾਹੀ ਡੀ.ਪੀ.ਆਈ. ਸੈਕੰਡਰੀ ਸਿੱਖਿਆ ਪੰਜਾਬ ਦੀ ਦੇਖ ਰੇਖ ਵਿੱਚ ਗਏ ਇਸ ਵਫ਼ਦ ਦਾ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮਾਗਮ ਵਿੱਚ ਹਾਜ਼ਰ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਅਤੇ ਦੇਸ਼ ਭਗਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹੈਪੀਨੈਸ ਪਾਠਕ੍ਰਮ ਵੀ ਇਸੇ ਉਦੇਸ਼ ਨੂੰ ਹੋਰ ਬਿਹਤਰ ਤਰੀਕੇ ਨਾਲ ਪੂਰਾ ਕਰਨ ਲਈ ਸ਼ੁਰੂ ਕੀਤਾ ਗਿਆ ਉਪਰਾਲਾ ਹੈ ਜਿਸ ਦੇ ਬਹੁਤ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਬੱਚੇ ਨੂੰ ਸਕੂਲੀ ਸਮੇਂ ਦੌਰਾਨ ਹੀ ਮਨ ਅਤੇ ਦਿਮਾਗ ਨੂੰ ਕੇਂਦਰਿਤ ਕਰਨ ਦੀ ਸਿੱਖਿਆ ਦੇਣਾ ਸੋਨੇ ਤੇ ਸੁਹਾਗਾ ਸਾਬਿਤ ਹੋਵੇਗਾ
ਉਹਨਾਂ ਕਿਹਾ ਕਿ ਬੱਚੇ ਦੀ ਸਿੱਖਿਆ ਵਿੱਚ ਅੱਜ ਕੀਤਾ ਗਿਆ ਨਿਵੇਸ਼ ਭਵਿੱਖ ਵਿੱਚ ਬਹੁਤ ਵਧੀਆ ਨਤੀਜੇ ਲੈ ਕੇ ਆਉਂਦਾ ਹੈ ਅਤੇ ਬੱਚੇ ਨੂੰ ਸਕੂਲੀ ਸਮੇਂ ਦੌਰਾਨ ਹੀ ਮਨ ਅਤੇ ਦਿਮਾਗ ਨੂੰ ਕੇਂਦਰਿਤ ਕਰਨ ਦੀ ਸਿੱਖਿਆ ਦੇਣਾ ਸੋਨੇ ਤੇ ਸੁਹਾਗਾ ਸਾਬਿਤ ਹੋਵੇਗਾ।
ਉਹਨਾਂ ਕਿਹਾ ਕਿ ਹੈਪੀਨੈਸ ਪਾਠਕ੍ਰਮ ਰਾਹੀਂ ਬੱਚੇ ਨੂੰ ਆ ਰਹੀ ਖਿੱਝ ਦੇ ਕਾਰਨਾਂ ਨੂੰ ਜਾਣਨ ਅਤੇ ਉਹਨਾਂ ਦੇ ਉਪਾਅ ਲੱਭਣ ਨਾਲ ਆਪਣੇ ਸਾਥੀਆਂ ਦੀ ਸਮੱਸਿਆਵਾਂ ਹੱਲ ਕਰਨ ਦਾ ਮੌਕਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ 4 ਸਾਲ ਤੋਂ ਹੈਪੀਨੈਸ ਪਾਠਕ੍ਰਮ ਰਾਹੀਂ ਪੜ ਰਹੇ ਵਿਦਿਆਰਥੀਆਂ ਤੋਂ ਪ੍ਰਾਪਤ ਫੀਡਬੈਕ ਰਾਹੀਂ ਇਹ ਗੱਲ ਸਾਹਮਣੇ ਆਈ ਹੈ ਕਿ ਬੱਚਿਆਂ ਵਿੱਚ ਪਹਿਲੇ ਦੇ ਮੁਕਾਬਲੇ ਆਤਮ-ਵਿਸ਼ਵਾਸ਼ ਵਿੱਚ ਵਾਧਾ ਹੋਇਆ ਹੈ। ਕੇਜਰੀਵਾਲ ਨੇ ਕਿਹਾ ਕਿ ਹੈਪੀਨੈਸ ਪਾਠਕ੍ਰਮ ਨੂੰ ਦੇਸ਼ ਦੇ ਦੂਜੇ ਰਾਜਾਂ ਵਿੱਚ ਵੀ ਇਸ ਨੂੰ ਪ੍ਰਮੁੱਖਤਾ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਦਾ ਮੰਚ ਰਾਹੀਂ ਸਵਾਗਤ ਅਤੇ ਹੁੰਮ-ਹੁਮਾ ਕੇ ਪੁੱਜਣ ਤੇ ਧੰਨਵਾਦ ਕੀਤਾ।
ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ
ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ
ਇਹ ਵੀ ਪੜ੍ਹੋ: ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ
ਸਾਡੇ ਨਾਲ ਜੁੜੋ : Twitter Facebook youtube