Third Wave of the Covid-19 ਰੋਜ਼ਾਨਾ 40000 ਟੈਸਟ ਕਰਨ ਦੇ ਨਿਰਦੇਸ਼

0
323
Third Wave of the Covid-19
Third Wave of the Covid-19
ਇੰਡੀਆ ਨਿਊਜ਼, ਚੰਡੀਗੜ੍ਹ :
Third Wave of the Covid-19  ਦੁਨੀਆਂ ਦੇ ਕੁਝ ਦੇਸ਼ਾਂ ਵਿੱਚ Covid-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ Covid-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੋਨੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ Covid-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

Third Wave of the Covid-19 ਤਿਆਰੀਆਂ ਆਰੰਭ ਕਰ ਦਿਤੀਆਂ ਜਾਣ

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿਤੀਆਂ ਜਾਣ । WHO ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ RTPCR ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ Covid 19 ਸਬੰਧੀ ਵੱਧ ਤੋਂ ਵੱਧ RTPCR ਟੈਸਟ ਹੀ ਕੀਤੇ ਜਾਣ। ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।

Third Wave of the Covid-19 ਪੁਖਤਾ ਨਿਗਰਾਨੀ ਪ੍ਰਬੰਧ ਕੀਤੇ ਜਾਣ

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।

ਇਹ ਵੀ ਪੜ੍ਹੋ :  ਸਿੱਖਿਆ ਮੰਤਰੀ ਨੇ 26 ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Connect With Us:-  Twitter Facebook

SHARE