Timing Of Seva Kendra : ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ

0
166
Timing Of Seva Kendra

India News (ਇੰਡੀਆ ਨਿਊਜ਼), Timing Of Seva Kendra, ਚੰਡੀਗੜ੍ਹ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 3 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਜ਼ਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ 15 ਜਨਵਰੀ ਤੱਕ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਕਰ ਦਿੱਤਾ ਗਿਆ ਹੈ।

ਸਕੂਲਾਂ ਦੀ ਵੀ ਬਦਲੀ ਗਈ ਸੀ ਸਮਾਂ ਸਾਰਨੀ

ਗੋਰਤਲਬ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੁੱਚੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੀ ਸ਼ਿਫਟਾਂ ਵਿੱਚ ਚੱਲਣ ਵਾਲੇ ਸਕੂਲਾਂ ਦਾ ਸਮੇਂ ਵੀ ਥੋੜਾ ਚੇਂਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :CM Bhagwant Mann : ਨਵੇਂ ਸਾਲ ਦੀ ਆਮਦ ਤੇ ਸੀਐਮ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਨਤਮਸਤਕ ਹੋਏ

 

SHARE