To Reduce Global Warming : ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ

0
61
To Reduce Global Warming

To Reduce Global Warming

India News (ਇੰਡੀਆ ਨਿਊਜ਼), ਚੰਡੀਗੜ੍ਹ :  ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵੋਟਰ ਜਾਗਰੂਕਤਾ ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਤੇ ਹਰ ਟੀਚੇ ਦੀ ਪੂਰਤੀ ਲਈ ਵੱਧ ਚੜਕੇ ਯੋਗਦਾਨ ਪਾਇਆ ਜਾ ਰਿਹਾ ਹੈ। ਵਿਸ਼ਵ ਧਰਤ ਦਿਵਸ ਦੇ ਮੌਕੇ ਆਲਮੀ ਤਪਸ਼ ਨੂੰ ਘਟਾਉਣ ਦੇ ਯਤਨਾਂ ਤਹਿਤ ਕਾਲਜ ਕੈਂਪਸ ਵਿੱਚ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਸਟਾਫ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੇ ਬੂਟੇ ਲਗਾਕੇ ਮਜਬੂਤ ਲੋਕਤੰਤਰ ਅਤੇ ਸਵੱਸਥ ਵਾਤਾਵਰਣ ਦਾ ਸੁਨੇਹਾ ਦਿੱਤਾ। To Reduce Global Warming

ਵਿਸ਼ਵ ਵਾਤਾਵਰਣ ਦਿਵਸ

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3-ਬੀ-1 ਤੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਦਿਅਕ ਸੰਸਥਾਵਾਂ ਦੇ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਮਜਬੂਤ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਲ ਬਖਸ਼ਣ ਲਈ ਇਸ ਮੁਹਿੰਮ ਦਾ ਅਗਾਜ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਦੇ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਕੀਤਾ ਗਿਆ ਸੀ। To Reduce Global Warming

ਵੈਬਸਾਈਟ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਉਪਰ

ਜ਼ਿਲ੍ਹਾ ਉਪ ਸਿੱਖਿਆ ਅਤੇ ਸਕੂਲਾਂ ਵਿੱਚ ਸਵੀਪ ਦੇ ਨੋਡਲ ਇੰਚਾਰਜ ਅੰਗਰੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅਤੇ ਪੋਲਿੰਗ ਬੂਥ ਉਪਰ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਆਲਮੀ ਤਪਸ਼ ਕਾਰਨ ਮਈ ਜੂਨ ਮਹੀਨੇ ਚੱਲਣ ਵਾਲੀ ਲੂੰ ਤੋਂ ਰਾਹਤ ਪਾਈ ਜਾ ਸਕੇ। ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਜੋ ਕਿ ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸੰਸਥਾਵਾਂ ਦੇ ਨੋਡਲ ਅਧਿਕਾਰੀ ਹਨ ਨੇ ਦੱਸਿਆ ਕਿ ਸਮੂਹ ਕਾਲਜਾਂ ਨੂੰ ਕਿਹਾ ਗਿਆ ਹੈ ਕਿ ਕਾਲਜ ਦੀ ਵੈਬਸਾਈਟ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਉਪਰ ਵੋਟਰ ਜਾਗਰੂਕਤਾ ਅਤੇ 1 ਜੂਨ ਨੂੰ ਪੰਜਾਬ ਕਰੇਗਾ ਵੋਟ ਦੇ ਸਲੋਗਨ ਪਾਏ ਜਾਣ। ਇਸ ਮੌਕੇ ਮਕੈਨੀਕਲ ਵਿੰਗਦੇ ਮੁਖੀ ਸੰਜੀਵ ਜਿੰਦਲ, ਕੁਲਦੀਪ ਰਾਏ ਅਤੇ ਪ੍ਰੋ ਪਰਮਿੰਦਰ ਸਿੰਘ ਸੈਣੀ ਵੀ ਮੌਜੂਦ ਸਨ। To Reduce Global Warming

ਇਹ ਵੀ ਪੜ੍ਹੋ :Lord Hanuman Jayanti : ਜੀਵਨ ਦੇ ਸੰਕਟਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਭਗਵਾਨ ਹਨੂੰਮਾਨ ਜਯੰਤੀ ਮੌਕੇ ਕਰੋ 5 ਮੰਤਰਾਂ ਦਾ ਜਾਪ

 

SHARE