Trade from Punjab Border with Pakistan ਖੋਲਣ ਲਈ ਕੇਂਦਰ ਨਾਲ ਗੱਲ ਕਰੇਗੀ ਪੰਜਾਬ ਸਰਕਾਰ : ਸੀ ਐਮ

0
299
Trade from Punjab Border with Pakistan

Trade from Punjab Border with Pakistan

ਪਾਈਟੈਕਸ ਲਈ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਰੱਖਿਆ ਜਾਵੇਗਾ

ਇੰਡੀਆ ਨਿਊਜ਼, ਅੰਮ੍ਰਿਤਸਰ:

Trade from Punjab Border with Pakistan ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਸੋਂ ਵੀ ਮੁਲਾਕਾਤ ਲਈ ਸਮਾਂ ਮੰਗਣਗੇ।

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੀਆਈਟੀਈਐਕਸ ਲਈ 10 ਏਕੜ ਰਕਬੇ ਵਿੱਚ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਦੇ ਅੰਦਰ ਰੱਖਿਆ ਜਾਵੇਗਾ ਤਾਂ ਜੋ ਸੰਸਥਾ ਨੂੰ ਖਿੱਤੇ ਵਿਚ ਵਪਾਰ ਅਤੇ ਉਦਯੋਗ ਨੂੰ ਵੱਡੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਪੂਰਾ ਕਰਨ ਦੇ ਯੋਗ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਆਪਣੀ ਜਾਇਦਾਦ ਦੀ ਖੁਦ ਸੁਰੱਖਿਆ ਕਰੋ : ਸੁਪਰੀਮ ਕੋਰਟ

ਪਾਈਟੈਕਸ ਦੇ ਮੇਲੇ ਦੌਰਾਨ ਕੀਤਾ ਸੰਬੋਧਨ (Trade from Punjab Border with Pakistan)

ਇੱਥੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ 15ਵੇਂ ਮੇਲੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਚੰਨੀ ਨੇ ਸੁਆਲ ਉਠਾਉਂਦਿਆਂ ਕਿਹਾ ਕਿ ਜੇਕਰ ਵਪਾਰ ਸਮੁੰਦਰੀ ਰਸਤੇ ਤੋਂ ਹੋ ਸਕਦਾ ਹੈ ਤਾਂ ਜ਼ਮੀਨੀ ਮਾਰਗ ਰਾਹੀਂ ਕਿਉਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਨਾਲ ਆਰਥਿਕ ਖੁਸ਼ਹਾਲੀ ਦੇ ਵੱਡੇ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋਂ ਹਰੇਕ ਤਰ੍ਹਾਂ ਦੀਆਂ ਲੋੜੀਂਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਡਿਜੀਟਲ ਸਿੰਗਲ-ਵਿੰਡੋ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਚੰਨੀ ਨੇ ਕਿਹਾ, “ਇਹ ਕਦਮ ਉਨ੍ਹਾਂ ਨੂੰ ਅਧਿਕਾਰੀਆਂ ਦੇ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋਂ ਲੋੜੀਂਦੀਆਂ ਇਜਾਜ਼ਤਾਂ ਲਈ ਅਰਜ਼ੀ ਦੇਣ ਦੇ ਯੋਗ ਬਣਾਵੇਗਾ, ਜਿਸ ਨਾਲ ਪਾਰਦਰਸ਼ਤਾ ਹੋਰ ਵਧੇਗੀ।”

ਵੈਟ ਨਾਲ ਸਬੰਧਤ 40,000 ਕੇਸ ਵਾਪਸ ਲਏ (Trade from Punjab Border with Pakistan)

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40,000 ਕੇਸ ਵਾਪਸ ਲੈ ਲਏ ਹਨ, ਸੰਸਥਾਗਤ ਟੈਕਸ ਖਤਮ ਕਰ ਦਿੱਤਾ ਹੈ, ਵਪਾਰ ਦਾ ਅਧਿਕਾਰ ਕਾਨੂੰਨ-2020 ਲਾਗੂ ਕਰ ਦਿੱਤਾ ਹੈ, ਜਿਸ ਨਾਲ ਫੈਕਟਰੀਆਂ ਅਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ.ਐਲ.ਯੂ. ਲੈਣ ਦੀ ਲੋੜ ਨੂੰ ਖਤਮ ਕਰਨਾ, 50 ਪ੍ਰਤੀਸ਼ਤ ਨਿਰਧਾਰਤ ਦਰਾਂ ਘਟਾ ਕੇ ਉਦਯੋਗਿਕ ਖੇਤਰ ਨੂੰ ਵੱਡੀ ਰਾਹਤ ਦਿੱਤੀ ਗਈ, 14 ਮੋਬਾਈਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ, ਇਸੇ ਤਰ੍ਹਾਂ ਇੰਸਪੈਕਟਰ ਰਾਜ ਦਾ ਅੰਤ ਕੀਤਾ ਗਿਆ, ਫੋਕਲ ਪੁਆਇੰਟਾਂ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ।

ਧਾਰਮਿਕ ਸੈਰ ਸਪਾਟੇ ਵਿੱਚ ਅੰਮ੍ਰਿਤਸਰ ਦੀਆਂ ਵੱਡੀਆਂ ਸੰਭਾਵਨਾਵਾਂ (Trade from Punjab Border with Pakistan)

ਧਾਰਮਿਕ ਸੈਰ ਸਪਾਟੇ ਵਿੱਚ ਅੰਮ੍ਰਿਤਸਰ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਸੈਰ ਸਪਾਟੇ ਦੇ ਖੇਤਰ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਰੂਪ ਵਿਚ ਪੰਜਾਬ ਦਾ ਅੱਵਲ ਦਰਜਾ ਹੈ।  ਉਨ੍ਹਾਂ ਨੇ ਪਾਈਟੈਕਸ ਵੱਲੋਂ ਵਿਸ਼ੇਸ਼ ਕਰਕੇ ਖੇਤਰ ਦੇ ਕਾਰੋਬਾਰੀਆਂ ਨੂੰ ਵੱਡਾ ਪਲੇਟਫਾਰਮ ਪ੍ਰਦਾਨ ਕਰਨ ਅਤੇ ਮੇਲੇ ਵਿਚ ਪੰਜ ਦੇਸ਼ਾਂ ਈਰਾਨ, ਮਿਸਰ, ਅਫਗਾਨਿਸਤਾਨ, ਤੁਰਕੀ ਅਤੇ ਥਾਈਲੈਂਡ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਇਸ ਦੀਆਂ ਸ਼ਾਨਦਾਰ ਸੇਵਾਵਾਂ ਲਈ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਉਥੇ ਲਾਏ ਗਏ 450 ਸਟਾਲਾਂ ਦਾ ਨਿਰੀਖਣ ਵੀ ਕੀਤਾ ਅਤੇ ਸੋਨਾਲੀਕਾ ਨੂੰ ‘ਸਰਵੋਤਮ ਇਨਡੋਰ ਸਟਾਲ’ ਦਾ ਐਵਾਰਡ ਜਦਕਿ ਜੇਏਐਲ ਕੰਪਨੀ ਨੂੰ ‘ਬੈਸਟ ਆਊਟਡੋਰ ਸਟਾਲ’ ਦਾ ਐਵਾਰਡ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਮਾਡਲ’ ਸਾਰਿਆਂ ਨੂੰ ਰੁਜ਼ਗਾਰ ਦੇਣ ਤੇ ਆਧਾਰਿਤ : ਚੰਨੀ

ਇਹ ਵੀ ਪੜ੍ਹੋ : ਕੈਪਟਨ, ਬਾਦਲ ਅਤੇ ਭਾਜਪਾ ਲੀਡਰਸ਼ਿਪ ਸੂਬੇ ਨੂੰ ਨੁਕਸਾਨ ਪਹੁੰਚਾ ਰਹੇ : ਚੰਨੀ

ਇਹ ਵੀ ਪੜ੍ਹੋ : India News Punjab Conclave, Mann Statement on Sidhu ਨਵਜੋਤ ਸਿੰਘ ਸਿੱਧੂ ਸਾਡਾ ਕੰਮ ਕਰਦੇ ਹਨ

Connect With Us:-  Twitter Facebook

SHARE