Traffic Management System : ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ

0
136
Traffic Management System

India News (ਇੰਡੀਆ ਨਿਊਜ਼), Pollution Free Diwali, ਚੰਡੀਗੜ੍ਹ : ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੀ ਮਦਦ ਨਾਲ ਮੋਹਾਲੀ ਸ਼ਹਿਰ ਵਿੱਚ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਕਾਨੂੰਨ-ਵਿਵਸਥਾ ਤੇ ਨਿਗਰਾਨੀ ਬਣਾਈ ਰੱਖਣ ਦੇ ਨਾਲ-ਨਾਲ ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣ ਲਈ, ਵੀਰਵਾਰ ਨੂੰ ਮੋਹਾਲੀ ਦੇ ਸੈਕਟਰ 66/88 ਦੀਆਂ ਟ੍ਰੈਫਿਕ ਲਾਈਟਾਂ ਤੇ ਯੋਗ ਪਾਏ ਗਏ ਤਕਨੀਕੀ ਬੋਲੀਕਾਰਾਂ ਦੁਆਰਾ ਲਾਈਵ ਡੈਮੋ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੋਹਾਲੀ ਸ਼ਹਿਰ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੀ ਸਪਲਾਈ, ਇੰਸਟਾਲੇਸ਼ਨ, ਟੈਸਟਿੰਗ ਅਤੇ ਕਮਿਸ਼ਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਣਾਲੀ ਜ਼ਿਲ੍ਹਾ ਪੁਲਿਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਅਤੇ ਟ੍ਰੈਫਿਕ ਉਲੰਘਣਾਵਾਂ ਜਿਵੇਂ ਕਿ ਰੈੱਡ ਲਾਈਟ ਜੰਪਿੰਗ, ਓਵਰ ਸਪੀਡਿੰਗ, ਟ੍ਰਿਪਲ ਰਾਈਡਿੰਗ, ਬਿਨਾਂ ਹੈਲਮੇਟ ਆਦਿ ਲਈ ਈ-ਚਲਾਨ ਵਿੱਚ ਮਦਦ ਕਰੇਗੀ। ਡਿਪਟੀ ਕਮਿਸ਼ਨਰ ਕਿਹਾ ਕਿ ਈ-ਚਲਾਨ ਪਲੇਟਫਾਰਮ ਨੂੰ ਐਨ ਆਈ ਸੀ ਅਧਾਰਿਤ ਡਾਟਾਬੇਸ ਜਿਵੇਂ ਵਾਹਨ/ਸਾਰਥੀ ਨਾਲ ਜੋੜਿਆ ਜਾਵੇਗਾ।

ਅਨੁਮਾਨਿਤ ਲਾਗਤ ਲਗਭਗ 8.50 ਕਰੋੜ ਰੁਪਏ

ਪਹਿਲੇ ਪੜਾਅ ਵਿੱਚ, ਇਹ ਸਿਸਟਮ ਐਸ.ਏ.ਐਸ.ਨਗਰ ਦੇ ਮੋਹਾਲੀ ਸ਼ਹਿਰ ਵਿੱਚ 20 ਵੱਖ-ਵੱਖ ਜੰਕਸ਼ਨਾਂ/ਸਥਾਨਾਂ ‘ਤੇ ਲਗਾਇਆ ਜਾਵੇਗਾ। ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ ਲਗਭਗ 8.50 ਕਰੋੜ ਰੁਪਏ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਕੰਮ ਲਈ ਤਕਨੀਕੀ ਬੋਲੀ ਖੋਲ੍ਹ ਦਿੱਤੀ ਗਈ ਹੈ ਅਤੇ ਯੋਗ ਬੋਲੀਕਾਰ ਮੈਸਰਜ਼ ਦੂਰ ਸੰਚਾਰ ਸਿਸਟਮ, ਪੰਚਕੂਲਾ ਅਤੇ ਮੈਸਰਜ਼ ਵਿਜ਼ੂਅਲ ਟੈਕਨਾਲੋਜੀਜ਼ ਪ੍ਰਾ. ਲਿਮਟਿਡ, ਨੋਇਡਾ ਨੇ ਅੱਜ ਸੈਕਟਰ 66/80 ਮੋਹਾਲੀ ਦੀਆਂ ਟ੍ਰੈਫਿਕ ਲਾਈਟਾਂ ਵਿਖੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੁੱਖ ਇੰਜੀਨੀਅਰ ਰਣਜੋਧ ਸਿੰਘ, ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ, ਆਰ.ਟੀ.ਏ. ਮੋਹਾਲੀ ਪਰਦੀਪ ਸਿੰਘ ਢਿੱਲੋਂ ਅਤੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਅਤੇ ਪੰਜਾਬ ਇੰਜੀਨੀਅਰਿੰਗ ਕਾਲਜ ਦੀ ਮੌਜੂਦਗੀ ਵਿੱਚ ਲਾਏ ਜਾਣ ਵਾਲੇ ਉਪਕਰਨਾਂ ਦਾ ਲਾਈਵ ਪ੍ਰਦਰਸ਼ਨ ਕੀਤਾ ਗਿਆ।

6 ਮਹੀਨਿਆਂ ਦੇ ਅੰਦਰ ਇਹ ਕੰਮ ਪੂਰਾ

Traffic Management System

ਡਿਪਟੀ ਕਮਿਸ਼ਨਰ ਕਿਹਾ ਕਿ ਲਾਈਵ ਡੈਮੋ ਦੀ ਸਫ਼ਲਤਾ ਦੇ ਅਧਾਰ ਤੇ ਬੋਲੀਕਾਰਾਂ ਦੀਆਂ ਵਿੱਤੀ ਬੋਲੀਆਂ ਅਗਲੇ ਹਫ਼ਤੇ ਖੋਲ੍ਹ ਦਿੱਤੀਆਂ ਜਾਣਗੀਆਂ। ਕੰਮ ਦੀ ਅਲਾਟਮੈਂਟ ਦੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ ਇਹ ਕੰਮ ਪੂਰਾ ਕਰ ਲਿਆ ਜਾਵੇਗਾ।

ਇਸ ਪ੍ਰਣਾਲੀ ਦੀ 24×7 ਨਿਗਰਾਨੀ ਲਈ ਕਮਾਂਡ ਐਂਡ ਕੰਟਰੋਲ ਸੈਂਟਰ, ਪੁਲਿਸ ਸਟੇਸ਼ਨ, ਸੋਹਾਣਾ, ਸੈਕਟਰ 79, ਐਸ.ਏ.ਐਸ.ਨਗਰ ਦੀ ਇਮਾਰਤ ਵਿੱਚ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ :Wanted Shooter Arrested : ਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ‘ਵਾਂਟਡ ਸ਼ੂਟਰ’ ਨੂੰ ਕੀਤਾ ਗ੍ਰਿਫਤਾਰ

ਇਹ ਵੀ ਪੜ੍ਹੋ :Pollution Free Diwali : ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਲੋੜ : ਸੰਧੂ

SHARE