Traffic Police
ਟਰੈਫਿਕ ਪੁਲੀਸ ਨੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜ੍ਹਾਇਆ
* ਟਰੈਫਿਕ ਪੁਲੀਸ ਨੇ ਕੀਤੀ ਦੋ ਪਹੀਆ ਵਾਹਨ ’ਤੇ ਹੈਲਮੇਟ ਅਤੇ ਚਾਰ ਪਹੀਆ ਵਾਹਨ ਵਿੱਚ ਸੀਟ ਬੈਲਟ ਦੀ ਵਰਤੋਂ ਕਰਨ ਦੀ ਅਪੀਲ
* ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਦਾ ਹਫਤਾ ਮਨਾਇਆ ਜਾ ਰਿਹਾ ਹੈ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਬੈਰੀਅਰ ਚੌਂਕ ਵਿਖੇ ਚਾਰ ਪਹੀਆ ਵਾਹਨਾਂ ਅਤੇ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਸਿੱਖਿਆ ਦਿੰਦੇ ਹੋਏ ਕਿਹਾ ਕਿ ਸੁਰੱਖਿਅਤ ਡਰਾਈਵਿੰਗ ਲਈ ਸੜਕ ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ, ਜਿਸ ਨਾਲ ਨਾ ਸਿਰਫ ਅਸੀਂ ਆਪਣੀ ਰੱਖਿਆ ਕਰੀਏ ਸਗੋਂ ਦੂਜਿਆਂ ਦੀ ਵੀ ਸੁਰੱਖਿਆ ਕਰੀਏ।
ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਕਰਨੀ ਜ਼ਰੂਰੀ ਹੈ ਜਦਕਿ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਜ਼ਰੂਰੀ ਹੈ।ਦਰਅਸਲ ਪੰਜਾਬ ਸਰਕਾਰ ਵੱਲੋਂ 11 ਜਨਵਰੀ ਤੋਂ 18 ਜਨਵਰੀ ਤੱਕ ਟ੍ਰੈਫਿਕ ਨਿਯਮਾਂ ਦਾ ਹਫਤਾ ਮਨਾਇਆ ਜਾ ਰਿਹਾ ਹੈ।
ਜਿਸ ਤਹਿਤ ਬਨੂੜ ਵਿਖੇ ਟ੍ਰੈਫਿਕ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਟਰੈਫਿਕ ਪੁਲੀਸ ਨੇ ਧੁੰਦ ਵਿੱਚ ਹਾਦਸਿਆਂ ਤੋਂ ਬਚਣ ਲਈ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ। Traffic Police
ਟਰੈਫਿਕ ਪੁਲੀਸ ਵੱਲੋਂ ਮਾਪਿਆਂ ਨੂੰ ਅਪੀਲ
ਟ੍ਰੈਫਿਕ ਪੁਲਿਸ ਇੰਚਾਰਜ ਬਨੂੜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ।ਸਭ ਤੋਂ ਵੱਡੀ ਗੱਲ ਇਹ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਦਿੱਤੇ ਜਾਣ ਅਤੇ ਸੜਕਾਂ ‘ਤੇ ਨਾ ਭੇਜਿਆ ਜਾਵੇ।
ਬਹੁਤ ਸਾਰੇ ਨੌਜਵਾਨ ਖਾਸ ਕਰਕੇ ਦੋਪਹੀਆ ਵਾਹਨਾਂ ‘ਤੇ ਟ੍ਰਿਪਲਿੰਗ ਅਤੇ ਤੇਜ਼ ਰਫਤਾਰ ਨਾਲ ਕਰਦੇ ਹਨ ਜੋ ਬਹੁਤ ਘਾਤਕ ਸਿੱਧ ਹੁੰਦੀ ਹੈ।ਵਾਹਨ ਚਲਾਉਣ ਲਈ ਲਾਇਸੈਂਸ ਧਾਰਕ ਦਾ ਹੋਣਾ ਬਹੁਤ ਜ਼ਰੂਰੀ ਹੈ। Traffic Police
ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ
ਟ੍ਰੈਫਿਕ ਇੰਚਾਰਜ ਬਨੂੜ ਏ.ਐਸ.ਆਈ ਮਨਜੀਤ ਸਿੰਘ ਨੇ ਦਸਿਆ ਸੂਬਾ ਸਰਕਾਰ ਵੱਲੋਂ 11 ਜਨਵਰੀ ਤੋਂ 18 ਜਨਵਰੀ ਤੱਕ ਟ੍ਰੈਫਿਕ ਨਿਯਮ ਸਪਤਾਹ ਮਨਾਇਆ ਜਾ ਰਿਹਾ ਹੈ।
ਵਾਹਨ ਚਾਲਕਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਨਾਲ ਹੀ ਸਰਦੀਆਂ ਦੇ ਮੌਸਮ ਵਿੱਚ ਧੁੰਦ ਤੋਂ ਬਚਣ ਲਈ ਵੱਡੇ ਵਾਹਨਾਂ ‘ਤੇ ਰਿਫਲੈਕਟਰ ਲਗਾਏ ਜਾ ਰਹੇ ਹਨ। Traffic Police