ਮੁੱਖ ਮੰਤਰੀ ਵੱਲੋਂ ਟਰੌਮਾ ਸੈਂਟਰ ਖੰਨਾ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦੀ ਮਨਜ਼ੂਰੀ

0
205
Trauma Center Khanna's name is Bhagat Puran Singh, A humble tribute to Bhagat Puran Singh Ji, Selfless service of the backward classes
Trauma Center Khanna's name is Bhagat Puran Singh, A humble tribute to Bhagat Puran Singh Ji, Selfless service of the backward classes
  • ਫੈਸਲੇ ਨੂੰ ਉੱਘੇ ਸਮਾਜ ਸੇਵੀ ਪ੍ਰਤੀ ਨਿਮਰ ਸ਼ਰਧਾਂਜਲੀ ਦੱਸਿਆ
ਚੰਡੀਗੜ੍ਹ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਉੱਘੇ ਸਮਾਜ ਸੇਵੀ ਪਦਮ ਸ੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਉੱਘੇ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਜੀ ਨੇ ਆਪਣੇ ਜੀਵਨ ਦੌਰਾਨ ਪਛੜੇ ਵਰਗਾਂ ਦੀ ਨਿਸਵਾਰਥ ਸੇਵਾ ਕੀਤੀ ਅਤੇ ਉਨ੍ਹਾਂ ਦੀ ਮਾਨਵਤਾ ਪ੍ਰਤੀ ਸੇਵਾ ਭਾਵਨਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।

ਉਨ੍ਹਾਂ ਦੀ ਮਾਨਵਤਾ ਪ੍ਰਤੀ ਸੇਵਾ ਭਾਵਨਾ ਸਾਰਿਆਂ ਲਈ ਪ੍ਰੇਰਨਾ ਸਰੋਤ

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਬੇਮਿਸਾਲ ਸੇਵਾ ਨੂੰ ਮਾਨਤਾ ਦਿੰਦਿਆਂ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਪਦਮ ਸ੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਰੂਹ ਵੱਲੋਂ ਦਰਸਾਏ ਰਾਹ ‘ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ।

ਸੂਬਾ ਸਰਕਾਰ ਇਸ ਨੇਕ ਰੂਹ ਵੱਲੋਂ ਦਰਸਾਏ ਰਾਹ ‘ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ

Trauma Center Khanna's name is Bhagat Puran Singh, A humble tribute to Bhagat Puran Singh Ji, Selfless service of the backward classes
Trauma Center Khanna’s name is Bhagat Puran Singh, A humble tribute to Bhagat Puran Singh Ji, Selfless service of the backward classes
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੇ ਹਿੱਸੇ ਵਜੋਂ ਹੀ ਸੂਬਾ ਸਰਕਾਰ 15 ਅਗਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ ਤਾਂ ਜੋ ਲੋਕਾਂ ਨੂੰ ਮੁਫ਼ਤ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ।

ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਇੱਕ ਮੀਲ ਪੱਥਰ ਸਾਬਤ ਹੋਣਗੇ

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਇੱਕ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਲਈ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਗਤ ਪੂਰਨ ਸਿੰਘ ਜੀ ਦੀ ਨਿਸਵਾਰਥ ਅਤੇ ਨਿਮਰਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖਣ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ।
SHARE