TRIALS OF PUNJAB TEAMS FOR ALL INDIA SERVICES VOLLEYBALL AND ATHLETICS TOURNAMENTS ON 14TH MARCH: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 22 ਤੋਂ 26 ਮਾਰਚ 2023 ਤੱਕ ਸੈਂਟਰਲ ਸਟੇਡੀਅਮ ਤਿਰੁਵੰਤਨਪੁਰਨ (ਕੇਰਲਾ) ਅਤੇ ਅਥਲੈਟਿਕਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 26 ਤੋਂ 28 ਮਾਰਚ 2023 ਤੱਕ ਸ੍ਰੀ ਸ਼ਿਵਛਤਰਪਤੀ ਸਪੋਰਟਸ ਕੰਪਲੈਕਸ, ਬੇਲਵਾੜੀ, ਪੁਣੇ (ਮਹਾਂਰਾਸ਼ਟਰ) ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੀਆਂ ਵਾਲੀਬਾਲ ਤੇ ਅਥਲੈਟਿਕਸ ਟੀਮਾਂ ਦੀ ਚੋਣ ਲਈ ਟਰਾਇਲ 14 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਪੰਜਾਬ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤੇ ਵਿਅਕਤੀ ਦੇ ਠਿਕਾਣਿਆਂ ਦੀ ਕੀਤੀ ਜਾਂਚ
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।