ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤ ਰਹੀ : ਭਗਵੰਤ ਮਾਨ

0
244
Tribute to Martyr Karnail Singh Isru
Tribute to Martyr Karnail Singh Isru
  • ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ

ਇੰਡੀਆ ਨਿਊਜ਼, Ludhiana News (Tribute to Martyr Karnail Singh Isru) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਹਤਰ ਹੋਵੇਗਾ। ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ।

ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਕਰੀਬੀਆਂ ਨੂੰ ਲੁਟਾ ਰਹੀ

Tribute to Martyr Karnail Singh Isru

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ ‘ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।

ਸੂਬੇ ਦੀ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕੀਮਤ ‘ਤੇ ਸੂਬੇ ਦੀ ਅਮਨ-ਸ਼ਾਂਤੀ ਭੰਗ ਨਾ ਹੋਵੇ।

ਸ਼ਹੀਦ ਕਰਨੈਲ ਸਿੰਘ ਈਸੜੂ ਗੋਆ ਨੂੰ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਜਗ੍ਹਾ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਜਗਤਾਰ ਸਿੰਘ ਦਿਆਲਪੁਰਾ ਅਤੇ ਜਸਵੰਤ ਸਿੰਘ ਗੱਜਣਮਾਜਰਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸਡੀਐਮ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE
SHARE