ਬੁੱਢੇ ਨਾਲੇ ਦੀ ਤਰਜ਼ ‘ਤੇ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ ਬਣੇਗਾ

0
153
Tung Dhab drain Amritsar
Tung Dhab drain Amritsar

ਇੰਡੀਆ ਨਿਊਜ਼, ਚੰਡੀਗੜ੍ਹ (Tung Dhab drain Amritsar): ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ ‘ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ।

ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਥੋਂ ਦੇ ਦਰਿਆਵਾਂ, ਨਦੀਆਂ ਅਤੇ ਮੌਸਮੀ ਨਾਲਿਆਂ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਸਮੇਂ ਦੀ ਲੋੜ ਹੈ।

ਪ੍ਰਾਜੈਕਟ ਨੂੰ ਤਿੰਨ ਹਿੱਸਿਆਂ ‘ਚ ਵੰਡ ਕੇ ਸਫ਼ਾਈ ਯਕੀਨੀ ਬਣਾਈ ਜਾਵੇਗੀ

Tung Dhab drain Amritsar

ਡਾ. ਨਿੱਜਰ ਨੇ ਡਰੇਨ ਦੀ ਸਫ਼ਾਈ ਲਈ ਗਠਿਤ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਕਮੇਟੀਆਂ ਨਾਲ ਮੀਟਿੰਗ ਦੌਰਾਨ ਤੁੰਗ ਢਾਬ ਡਰੇਨ ਨੂੰ ਸਾਫ਼ ਕਰਨ ਲਈ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤਿੰਨ ਹਿੱਸਿਆਂ ‘ਚ ਵੰਡ ਕੇ ਸਨਅਤੀ, ਡੇਅਰੀ ਅਤੇ ਘਰੇਲੂ ਵੇਸਟ ਨੂੰ ਵੱਖੋ-ਵੱਖ ਟਰੀਟ ਕਰਕੇ ਹੀ ਡਰੇਨ ਦੀ ਸਫ਼ਾਈ ਯਕੀਨੀ ਬਣਾਈ ਜਾ ਸਕਦੀ ਹੈ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਵਿੱਚੋਂ ਲੰਘਦੀ ਕੁੱਲ 20 ਕਿਲੋਮੀਟਰ ਲੰਮੀ ਇਸ ਡਰੇਨ ‘ਚ 39 ਸਨਅਤਾਂ ਮੌਜੂਦ ਹਨ, ਜਿਨ੍ਹਾਂ ਵਿੱਚੋਂ 19 ਪ੍ਰਦੂਸ਼ਤ ਪਾਣੀ ਵਾਲੀਆਂ ਸਨਅਤਾਂ ਹਨ ਅਤੇ ਇਨ੍ਹਾਂ ਦਾ 28 ਐਮ.ਐਲ.ਡੀ. ਸਨਅਤੀ ਵੇਸਟ ਪਾਣੀ ਤੁੰਗ ਡਰੇਨ ਵਿੱਚ ਪੈ ਰਿਹਾ ਹੈ। ਇਸੇ ਤਰ੍ਹਾਂ 17 ਪਿੰਡਾਂ ਦਾ ਘਰੇਲੂ ਸੀਵਰੇਜ ਡਰੇਨ ਵਿੱਚ ਡਿੱਗ ਰਿਹਾ ਹੈ। ਇਸ ਤੋਂ ਇਲਾਵਾ 176 ਡੇਅਰੀਆਂ ‘ਚੋਂ ਪਸ਼ੂਆਂ ਦਾ ਗੋਹਾ ਅਤੇ ਹੋਰ ਰਹਿੰਦ-ਖੂੰਹਦ, ਜੋ ਕਰੀਬ 550 ਕੇ.ਐਲ.ਡੀ. ਬਣਦਾ ਹੈ, ਤੁੰਗ ਡਰੇਨ ਵਿੱਚ ਸੁੱਟਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ

ਇਹ ਵੀ ਪੜ੍ਹੋ:  ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ: ਬੈਂਸ

ਸਾਡੇ ਨਾਲ ਜੁੜੋ :  Twitter Facebook youtube

SHARE