1.24 ਕਰੋੜ ਰੁਪਏ ਦੇ ਗਬਨ’ ਚ ਦੋ ਅਧਿਕਾਰੀ ਗ੍ਰਿਫਤਾਰ

0
184
Two officers accused of fraud arrested
Two officers accused of fraud arrested

ਇੰਡੀਆ ਨਿਊਜ਼, ਚੰਡੀਗੜ੍ਹ/ਰੂਪਨਗਰ (Two officers accused of fraud arrested) :  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਕੇਂਦਰੀ ਸਹਿਕਾਰੀ ਬੈਂਕ ਰੂਪਨਗਰ ਵਿੱਚ 1,24,46,547 ਰੁਪਏ ਦੀ ਵਿੱਤੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਅਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਨੂੰ ਪ੍ਰਾਪਤ ਹੋਈ ਸ਼ਿਕਾਇਤ ਦੀ ਗਹਿਨ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਬੈਂਕ ਵਿੱਚ ਆਪਣੀ ਤਾਇਨਾਤੀ ਦੌਰਾਨ ਬੈਂਕ ਮੈਨੇਜਰਾਂ ਅਤੇ ਬੈਂਕ ਦੇ ਹੋਰ ਕਰਮਚਾਰੀਆਂ ਦੇ ਖਾਤਿਆਂ ਦੇ ਆਈਡੀਜ਼, ਪਾਸਵਰਡ ਅਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰਕੇ ਵੱਡੀ ਰਕਮ ਦਾ ਘਪਲਾ ਕੀਤਾ ਸੀ।

ਉਹਨਾਂ ਦੱਸਿਆ ਕਿ ਮੈਨੇਜਰ ਨੂੰ ਵੱਖ-ਵੱਖ ਬੈਂਕਾਂ ਤੋਂ ਇਨਵਾਰਡ ਚੈੱਕਾਂ ਦੀ ਕਲੀਅਰੈਂਸ/ਡਰਾਫਟ ਰਕਮ ਟਰਾਂਸਫਰ ਕਰਨ ਅਤੇ ਸਟੇਟ ਕੋਆਪ੍ਰੇਟਿਵ ਬੈਂਕ ਦੇ ਚਾਲੂ ਖਾਤਿਆਂ ਦੇ ਮਿਲਾਨ ਲਈ ਤਾਇਨਾਤ ਕੀਤਾ ਗਿਆ ਸੀ।

ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ

ਉਹਨਾਂ ਦੋਸ਼ ਲਾਇਆ ਕਿ ਮੁਲਜ਼ਮ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਕੇ ਧੋਖਾਧੜੀ ਵਾਲੇ ਪੈਸੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਸਨ ਅਤੇ ਅਜਿਹੇ ਖਾਤਿਆਂ ਵਿੱਚ ਪੈਸੇ ਭੇਜ ਕੇ ਦੋਸ਼ੀ ਵੱਲੋਂ ਕੁੱਲ 1,24,46,547 ਰੁਪਏ ਦਾ ਵਿੱਤੀ ਘਪਲਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਦੋ ਸਾਲ ਪਹਿਲਾਂ ਸਹਿਕਾਰੀ ਬੈਂਕ ਵੱਲੋਂ ਕੀਤੀ ਗਈ ਅੰਦਰੂਨੀ ਜਾਂਚ ਵਿੱਚ ਵੀ ਬਿਕਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਸੀ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਤੋਂ ਇਲਾਵਾ ਹੋਰ ਕਰਮਚਾਰੀਆਂ ਦੀ ਆਈਡੀ ਅਤੇ ਪਾਸਵਰਡ ਦੀ ਵਰਤੋਂ ਕੀਤੀ। ਪਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਜ਼ਿਆਦਾਤਰ ਅਸ਼ੋਕ ਸਿੰਘ ਮਾਨ ਦੀ ਆਈਡੀ ਅਤੇ ਪਾਸਵਰਡ ਦੀ ਵਰਤੋਂ ਕੀਤੀ । ਇਸ ਲਈ ਵਿੱਤੀ ਧੋਖਾਧੜੀ ਵਿਚ ਮਿਲੀਭੁਗਤ ਦੇ ਦੋਸ਼ ਤਹਿਤ ਉਸ ਨੂੰ ਵੀ ਮਿਲੀਭੁਗਤ ਕਰਕੇ ਮੁਕੱਦਮੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ

ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ

ਇਹ ਵੀ ਪੜ੍ਹੋ:  ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ

ਸਾਡੇ ਨਾਲ ਜੁੜੋ : Twitter Facebook youtube

SHARE