ਸੂਬੇ ’ਚ  2,93,975 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

0
133
UDID cards in Punjab
Dr. Baljeet Kaur

ਇੰਡੀਆ ਨਿਊਜ਼, ਚੰਡੀਗੜ੍ਹ (UDID cards in Punjab) : ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (UDID) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈੇ।

ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ

ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ  www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ 2,93,975 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੋਵੇਗਾ। ਉਨ੍ਹਾਂ ਸੂੁਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

ਇਹ ਵੀ ਪੜ੍ਹੋ: ਖੁਫੀਆ ਏਜੰਸੀਆਂ ਦੇ ਅਲਰਟ ਦੇ ਬਾਵਜੂਦ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲਾ

ਇਹ ਵੀ ਪੜ੍ਹੋ:  ਪੰਜਾਬ ਦੇ ਕਿਸਾਨ ਖੇਤੀ ਵਿਭਿੰਨਤਾ ਅਪਣਾਉਣ : ਹਰਪਾਲ ਸਿੰਘ ਚੀਮਾ

ਸਾਡੇ ਨਾਲ ਜੁੜੋ :  Twitter Facebook youtube

SHARE