Union Members On Strike : ਪੰਜਾਬ ਭਰ ਵਿੱਚ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸ ਯੂਨੀਅਨ ਦੇ ਮੈਂਬਰ ਹੜਤਾਲ ਤੇ

0
152
Union Members On Strike

India News (ਇੰਡੀਆ ਨਿਊਜ਼), Union Members On Strike, ਚੰਡੀਗੜ੍ਹ :

ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਡੀਏ ਦੀ ਮੰਗ ਨੂੰ ਲੈ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਕਰਮਚਾਰੀ ਹੜਤਾਲ ਤੇ । ਡੀਸੀ ਦਫਤਰ ਦੇ ਕਰਮਚਾਰੀ ਅਤੇ ਖਜ਼ਾਨਾ ਦਫਤਰ ਦੇ ਕਰਮਚਾਰੀਆਂ ਸਮੇਤ 52 ਮਹਿਕਮਿਆਂ ਦੇ ਅਧਿਕਾਰੀ ਹੜਤਾਲ ਤੇ ਹਨ। ਹੜਤਾਲ ਕਰ ਰਹੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ  ਨਾਰੇਬਾਜੀ ਕਰਦੇ ਹੋਏ ਕਿਹਾ ਸਰਕਾਰ ਵੱਲੋਂ ਪਿਛਲੀ ਦਿਵਾਲੀ ਨੂੰ ਕਿਤੇ ਐਲਾਨ ਹੁਣ ਤੱਕ ਲਾਗੂ ਨਹੀਂ ਹੋਇਆ।

DC ਦਫਤਰ ਦੇ ਬਾਹਰ ਪ੍ਰਦਰਸ਼ਨ

ਪੰਜਾਬ ਭਰ ਵਿੱਚ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸ ਯੂਨੀਅਨ ਦੇ ਮੈਂਬਰ ਹੜਤਾਲ ਤੇ। ਇਸ ਲੜੀ ਵਿੱਚ ਲੁਧਿਆਣਾ ਵਿੱਚ ਵੀ ਕਰਮਚਾਰੀਆਂ ਵੱਲੋਂ 17 ਨਵੰਬਰ ਤੋਂ ਚੱਲ ਰਹੀ ਹੜਤਾਲ ਵਿੱਚ ਵਾਧਾ ਕਰ ਦਿੱਤਾ ਗਿਆ ਹੈ।। ਇਸ ਨੂੰ ਲੈ ਕੇ ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦੁਆਰਾ ਕੀਤੇ ਵਾਅਦੇ ਪੂਰੇ ਕਰਨ ਨੂੰ ਲੈ ਕੇ ਹੜਤਾਲ ਦੀ ਗੱਲ ਕਹੀ ਜਾ ਰਹੀ ਹੈ।

52 ਮਹਿਕਮੇ ਹੜਤਾਲ ਤੇ

ਇਸ ਮੌਕੇ ਤੇ ਬੋਲਦੇ ਹੋਏ ਪੀ ਐਸ ਐਮ ਐਸ ਯੂ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਡੀਏ ਦੇ ਲਈ ਉਹ ਸੰਘਰਸ਼ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਸਰਕਾਰ ਦੁਆਰਾ ਪਿਛਲੇ ਦਿਵਾਲੀ ਨੂੰ ਮੰਗਾ ਮੰਨਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਕਿਸਾਨ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਲਾਗੂ ਨਹੀਂ ਕੀਤਾ ਗਿਆ।

ਉਹਨਾਂ ਨੇ ਦੱਸਿਆ ਕਿ 17 ਨਵੰਬਰ ਤੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਮੈਂਬਰ ਹੜਤਾਲ ਤੇ ਚੱਲ ਰਹੇ ਹਨ। ਅਤੇ ਸਰਕਾਰ ਵੱਲੋਂ ਸੁਣਵਾਈ ਨਾ ਹੋਣ ਦੇ ਚਲਦਿਆਂ ਅੱਜ ਇਸ ਵਿੱਚ ਵਾਧਾ ਕੀਤਾ ਗਿਆ ਹੈ ਤੇ 52 ਮਹਿਕਮੇ ਹੜਤਾਲ ਤੇ ਰਹਿਣਗੇ। ਉਹਨਾਂ ਨੇ ਕਿਹਾ ਕਿ ਅੱਜ ਉਹ ਬਾਅਦ ਦੁਪਹਿਰ ਸੂਬਾ ਪੱਧਰ ਤੇ ਕਮੇਟੀ ਵੱਲੋਂ ਇੱਕ ਮੀਟਿੰਗ ਕੀਤੀ ਜਾਵੇਗੀ । ਜਿਸ ਵਿੱਚ ਅਗਲੇ ਦੀ ਕਾਰਵਾਈ ਦੇ ਫੈਸਲੇ ਲਏ ਜਾਣਗੇ।

ਇਹ ਵੀ ਪੜ੍ਹੋ :Former Minister Manpreet Badal : ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਜਾਰੀ ਹੋਏ ਸਮਨ,ਅੱਜ ਵਿਜੀਲੈਂਸ ਸਾਹਮਣੇ ਹੋ ਸਕਦੇ ਹਨ ਪੇਸ਼ 

ਇਹ ਵੀ ਪੜ੍ਹੋ :Three Boys Missing : ਝਾੜੀ ਵਾਲਾ ਪਿੰਡ ਦੇ ਰਹਿਣ ਵਾਲੇ ਤਿੰਨ ਲੜਕੇ ਲਾਪਤਾ

 

SHARE