ਸੂਬੇ ਦੀ ਮੰਗ `ਤੇ ਹੁੰਗਾਰਾ ਭਰਦਿਆਂ ਕੇਂਦਰ ਵੱਲੋਂ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ 

0
176
Union Power and Coal Minister
Union Power and Coal Minister
  • ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਿਆਂ ਨਾਲ ਸਮੀਖਿਆ ਮੀਟਿੰਗ ਦੀ ਕੀਤੀ ਸਹਿ-ਪ੍ਰਧਾਨਗੀ 
ਇੰਡੀਆ ਨਿਊਜ਼, ਚੰਡੀਗੜ
ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵੱਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ।
Union Power and Coal Minister
Union Power and Coal Minister
ਮੀਟਿੰਗ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ`ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਅਤੇ ਕੁਸ਼ਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਬੇਨਤੀ ਕੀਤੀ ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੇਸ਼ ਭਰ ਵਿੱਚ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਸੂਬੇ ਦੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੂੰ ਬਿਜਲੀ ਦੀ ਕਿੱਲਤ ਦੇ ਲੰਬੇ ਸਮੇਂ ਦੇ ਹੱਲ ਲਈ  ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ।

ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ

ਉਨ੍ਹਾਂ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਬਿਜਾਈ ਲਈ ਬਿਜਲੀ ਦੀ ਸਿਖਲਰੀ ਮੰਗ ਨੂੰ ਪੂਰਾ ਕਰਨ ਲਈ ਸਾਨੂੰ ਰੋਜ਼ਾਨਾ 20 ਰੈਕ ਕੋਲੇ ਦੀ ਲੋੜ ਹੈ।
Union Power and Coal Minister
Union Power and Coal Minister
ਕੇਂਦਰੀ ਮੰਤਰੀਆਂ ਦੇ ਠੋਸ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਕੇਂਦਰ ਵੱਲੋਂ ਇਸ ਮੁੱਦੇ ਦਾ ਇੱਕ ਵਿਹਾਰਕ ਹੱਲ ਯਕੀਨੀ ਬਣਾਇਆ ਜਾਵੇਗਾ।
ਉਤਪਾਦਨ ਵਿੱਚ ਮੋਹਰੀ ਹੋਣ ਕਰਕੇ ਕੇਂਦਰੀ ਪੂਲ ਦੇ ਅਨਾਜ ਭੰਡਾਰਾਂ ਵਿੱਚ ਕਣਕ ਅਤੇ ਚੌਲਾਂ ਦੇ ਰੂਪ ਵਿੱਚ ਵੱਡਾ ਯੋਗਦਾਨ ਦੇਣ ਦਾ ਸਿਹਰਾ ਪੰਜਾਬ ਨੂੰ ਜਾਂਦਾ ਹੈ। ਪਿਛਲੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਨੇ 186 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਪੈਦਾਵਾਰ ਕੀਤੀ ਸੀ ਜਦਕਿ ਇਸ ਹਾੜੀ ਦੇ ਸੀਜ਼ਨ ਵਿੱਚ 100 ਲੱਖ ਮੀਟਰਕ ਟਨ ਦੇ ਕਰੀਬ ਕਣਕ ਦੀ ਪੈਦਾਵਾਰ ਕੀਤੀ ਹੈ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਹਾਜ਼ਰ ਸਨ।
SHARE