ਟ੍ਰਾਂਸਪੋਰਟ ਮੰਤਰੀ ਨੂੰ ਮਿਲੇ ਅਲਗ-ਅਲਗ ਯੂਨੀਅਨਾਂ ਦੇ ਨੁਮਾਇੰਦੇ

0
178
Unions Leaders met the Minister of Transport
Unions Leaders met the Minister of Transport
  •  ਆਟੋ ਰਿਕਸ਼ਾ ਯੂਨੀਅਨ, ਈ-ਵਹੀਕਲ ਡੀਲਰਜ਼ ਐਸੋਸੀਏਸ਼ਨ ਤੇ ਵੈਟਨਰੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮਸ਼ਕਿਲਾਂ ਬਾਰੇ ਕਰਵਾਇਆ ਜਾਣੂੰ

ਦਿਨੇਸ਼ ਮੌਦਗਿਲ, ਲੁਧਿਆਣਾ (Unions Leaders met the Minister of Transport) : ਪੰਜਾਬ ਭਵਨ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਅਲਗ-ਅਲਗ ਯੂਨੀਅਨਾਂ ਦੇ ਨੁਮਾਇੰਦਿਆਂ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾ ਆਟੋ ਰਿਕਸ਼ਾ ਯੂਨੀਅਨ, ਈ-ਵਹੀਕਲ ਡੀਲਰਜ਼ ਐਸੋਸੀਏਸ਼ਨ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਬਾਰੇ ਕੈਬਨਿਟ ਮੰਤਰੀ ਨਾਲ ਵਿਚਾਰ ਵਟਾਂਦਰੇ ਕੀਤੇ। ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੀ ਇਸ ਦੌਰਾਨ ਮੌਜੂਦ ਰਹੇ l

ਟ੍ਰਾਂਸਪੋਰਟ ਮੰਤਰੀ ਨੇ ਮੰਗਾਂ ਦਾ ਜਲਦ ਨਿਬੇੜਾ ਕਰਨ ਦਾ ਭਰੋਸਾ ਦਿੱਤਾ

ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ-ਵਹੀਕਲ ਡੀਲਰਜ਼ ਐਸੋਸੀਏਸ਼ਨ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਨੂੰ ਬੇਹੱਦ ਸੰਜੀਦਗੀ ਨਾਲ ਸੁਣਿਆ ਅਤੇ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਦਿੱਲੀ ਦੀ ਤਰਜ਼ ‘ਤੇ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆ ਰਹੀ ਹੈ ਜਿਸ ਤਹਿਤ ਈ-ਵਹੀਕਲ ਸਬੰਧੀ ਮੁਸ਼ਕਿਲਾਂ, ਤਿੰਨ ਪਹੀਆ ਵਾਹਨਾਂ ਦੇ ਡਰਾਇਵਿੰਗ ਲਾਇਸੰਸ ਦੇ ਮਸਲੇ ਆਦਿ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਨਾਨ ਟਿਚਿੰਗ ਸਟਾਫ ਦੇ 6ਵੇਂ ਪੇਅ ਕਮਿਸਨ ਦੇ ਮਸਲੇ ਤੋਂ ਇਲਾਵਾ ਹੋਰ ਮੰਗਾਂ ਦਾ ਵੀ ਜਲਦ ਨਿਬੇੜਾ ਕੀਤਾ ਜਾਵੇਗਾ।

ਉਨ੍ਹਾਂ ਮੁਲਾਕਾਤ ਕਰਨ ਆਏ ਸਮੂਹ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਨੇ ਲਗਾਉਣਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਸਗੋਂ ਕਈ ਵਾਰ ਗੱਲ ਜ਼ਿਆਦਾ ਵਿਗੜ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਮਿਲ ਬੈਠ ਕੇ ਕਰਾਂਗੇ।

ਇਹ ਵੀ ਪੜ੍ਹੋ:  ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ

ਇਹ ਵੀ ਪੜ੍ਹੋ:  ਜਰਮਨ ਕੰਪਨੀ ਕਰੇਗੀ ਪੰਜਾਬ ਵਿੱਚ ਪਰਾਲੀ ਦੀ ਸਮੱਸਿਆ ਹਲ

ਸਾਡੇ ਨਾਲ ਜੁੜੋ :  Twitter Facebook youtube

SHARE