Upcoming Punjab Election ਪੁਲਿਸ ਵਿਭਾਗ ਵਿਚ ਵੱਡੇ ਪੱਧਰ ਤੇ ਤਬਾਦਲੇ

0
215
Upcoming Punjab Election

Upcoming Punjab Election

ਇੰਡੀਆ ਨਿਊਜ਼, ਚੰਡੀਗੜ੍ਹ :

Upcoming Punjab Election ਪੰਜਾਬ ਵਿਚ ਵਿਧਾਨਸਭਾ ਚੋਣਾਂ ਦੀ ਮਿਤੀ ਸਾਫ ਹੋ ਜਾਣ ਤੋਂ ਬਾਅਦ ਪ੍ਰਦੇਸ਼ ਚੋਣ ਕਮਿਸ਼ਨ ਨੇ ਆਪਣੇ ਪੱਧਰ ਤੇ ਤਿਆਰੀਆਂ ਤੇਜ ਕਰ ਦਿਤੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਜਿਥੇ ਆਪਣੇ ਅਧਿਕਾਰੀਆਂ ਨਾਲ ਹਰ ਰੋਜ ਬੈਠਕਾਂ ਕਰ ਰਹੇ ਹਨ। ਉਥੇ ਹੀ ਉਹ ਪੁਲਿਸ ਵਿਭਾਗ ਦੇ ਨਾਲ ਵੀ ਲਗਾਤਾਰ ਸੰਪਰਕ ਬਣਾ ਰਹੇ ਹਨ । ਚੋਣ ਕਮਿਸ਼ਨ ਦੇ ਆਦੇਸ਼ ਤੇ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਪਿਛਲੇ ਕਈ ਦਿਨਾਂ ਤੋਂ ਸ਼ਕੀ ਲੋਕਾਂ ਤੇ ਨੱਥ ਪਾਉਂਦੇ ਹੋਇ ਕਰੋੜਾਂ ਰੁਪਏ ਦੇ ਗਲਤ ਸਮਾਨ ਬਰਾਮਦ ਕੀਤੇ ਹਨ।

7 ਆਈਜੀਪੀ ਸਮੇਤ 10 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ (Upcoming Punjab Election)

ਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ)  ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈਜੀਪੀ ਗੁਰਿੰਦਰ ਸਿੰਘ ਢਿੱਲੋਂ, ਆਈਜੀਪੀ ਜਸਕਰਨ ਸਿੰਘ ਅਤੇ ਆਈਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤਾ ਹੈ।
ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈਜੀਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈਜੀਪੀ ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈਜੀਪੀ ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਸੁਰਜੀਤ ਸਿੰਘ ਨੂੰ ਡੀਆਈਜੀ ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏਆਈਜੀ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀਏਪੀ ਜਲੰਧਰ ਤਾਇਨਾਤ ਕੀਤਾ ਗਿਆ ਹੈ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।
SHARE